Site icon TheUnmute.com

ਭਾਜਪਾ ਨੇ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸਮੇਤ ਇਨ੍ਹਾਂ ਆਗੂਆਂ ਨੂੰ ਸੌਂਪੀਆਂ ਵੱਡੀਆਂ ਜਿੰਮਵਾਰੀਆਂ

Bharatiya Janata Party

ਚੰਡੀਗੜ੍ਹ 02 ਨਵੰਬਰ 2022: ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿੱਚ ਪੰਜਾਬ ਦੇ ਨੌ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ ਪਰ ਕੌਮੀ ਬੁਲਾਰਿਆਂ ਦੀ ਸੂਚੀ ਵਿੱਚ ਜੈਵੀਰ ਸ਼ੇਰਗਿੱਲ ਦਾ ਨਾਂ ਸ਼ਾਮਲ ਹੋ ਗਿਆ ਹੈ। ਯਾਨੀ ਕਾਂਗਰਸ ਦੇ ਸਾਬਕਾ ਨੇਤਾ ਅਤੇ ਪਾਰਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਹੁਣ ਭਾਜਪਾ ਦੇ ਰਾਸ਼ਟਰੀ ਬੁਲਾਰੇ ਹੋਣਗੇ।

ਇਨ੍ਹਾਂ ਵੱਡੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਉੱਤਰ ਪ੍ਰਦੇਸ਼ ਦੇ ਸੁਤੰਤਰਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਇਆ ਹੈ। ਉੱਤਰਾਖੰਡ ਦੇ ਮਦਨ ਕੌਸ਼ਿਕ, ਛੱਤੀਸਗੜ੍ਹ ਦੇ ਵਿਸ਼ਨੂੰਦੇਵ ਸਾਈਂ, ਪੰਜਾਬ ਦੇ ਐਸ.ਗੁਰਮੀਤ ਸਿੰਘ ਸੋਢੀ ਆਦਿ ਸ਼ਾਮਲ ਹਨ |

Exit mobile version