Site icon TheUnmute.com

ਚੰਡੀਗੜ੍ਹ ਦੇ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ ਸਿਰਫ਼ 13 ਵੋਟਾਂ ਹੀ ਮਿਲੀਆਂ: CM ਅਰਵਿੰਦ ਕੇਜਰੀਵਾਲ

ਭਾਜਪਾ

ਚੰਡੀਗੜ੍ਹ, 2 ਫਰਵਰੀ 2024: ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ (Chandigarh) ਦੇ ਮੇਅਰ ਚੋਣਾਂ ਵਿੱਚ ਕਥਿਤ ਗੜਬੜੀ ਦਾ ਦੋਸ਼ ਲਾਉਂਦਿਆਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੀਤਾ। ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ ‘ਆਪ’ ਵਰਕਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਆਗੂਆਂ ਤੇ ਵਰਕਰਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਵਿੱਚ ਵੋਟਾਂ ਚੋਰੀ ਕਰਦੀ ਰੰਗੇ ਹੱਥੀ ਫੜੀ ਗਈ ਹੈ। ਇਸ ਦੌਰਾਨ ਕੇਜਰੀਵਾਲ ਨੇ ਭੀੜ ਨੂੰ ‘ਹਰ ਗਲੀ ‘ਚ ਸ਼ੋਰ ਹੈ, ਭਾਜਪਾ ਵੋਟ ਚੋਰ ਹੈ’ ਦੇ ਨਾਅਰੇ ਲਾਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਦੇ ਇੱਕ ਵਰਕਰ ਨੂੰ ਚੋਣ ਅਧਿਕਾਰੀ ਬਣਾਇਆ ਗਿਆ ਸੀ।

ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਸੁਣਿਆ ਸੀ ਕਿ ਭਾਜਪਾ ਮਸ਼ੀਨ ‘ਚ ਗੜਬੜੀ ਕਰਦੀ ਹੈ। ਦੀਆਂ ਵੋਟਾਂ ਚੋਰੀ ਕਰਦੇ ਹਨ ਪਰ ਅੱਜ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ। ਬੀਜੇਪੀ ਵਾਲਿਆਂ ਦੀ ਕਿਸਮਤ ਮਾੜੀ ਸੀ ਕਿ ਉਹ ਚੰਡੀਗੜ੍ਹ ਵਿੱਚ ਰੰਗੇ ਹੱਥੀਂ ਫੜੇ ਗਏ। ਉਸ ਦੀ ਵੀਡੀਓ ਬਣਾਈ ਗਈ ਅਤੇ ਉਹ ਵੀਡੀਓ ਹਰ ਪਾਸੇ ਵਾਇਰਲ ਹੋ ਗਈ। ਹੁਣ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਦਾ ਪਰਦਾਫਾਸ਼ ਹੋ ਗਿਆ ਹੈ।

ਕੇਜਰੀਵਾਲ (Arvind Kejriwal) ਨੇ ਕਿਹਾ ਕਿ ਨਗਰ ਨਿਗਮ (Chandigarh) ਦੇ ਅੰਦਰੋਂ ਇੱਕ ਮੁਲਾਜ਼ਮ ਨੇ ਦੱਸਿਆ ਕਿ ਭਾਜਪਾ ਨੂੰ ਸਿਰਫ਼ 13 ਵੋਟਾਂ ਹੀ ਮਿਲੀਆਂ ਹਨ ਨਾ ਕਿ 16। ਪਰ, ਚੋਣ ਅਧਿਕਾਰੀ ਨੇ ਖੁਦ ਹੀ ਵੋਟਾਂ ਦੀ ਗਿਣਤੀ ਕੀਤੀ। ਹੁਣ ਕੋਈ ਨਹੀਂ ਜਾਣਦਾ ਕਿ ਕਿਸ ਨੂੰ ਕਿੰਨੀਆਂ ਵੋਟਾਂ ਮਿਲੀਆਂ ਹਨ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਅਦਾਲਤ ਦੇ ਹੁਕਮਾਂ ‘ਤੇ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਵੀ ਨਤੀਜੇ ਉਹੀ ਹੋਣਗੇ ਜੋ ਚੰਡੀਗੜ੍ਹ ‘ਚ ਦੇਖਣ ਨੂੰ ਮਿਲੇ ਹਨ। ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀ ਇਸੇ ਤਰ੍ਹਾਂ ਦੇ ਬਿੱਲ ਪਾਸ ਹੋ ਚੁੱਕੇ ਹਨ। ਧਿਆਨ ਰਹੇ, ਜੇਕਰ 2024 ‘ਚ ਨਰਿੰਦਰ ਮੋਦੀ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦਾ ਨਾਂ ਨਰਿੰਦਰ ਮੋਦੀ ਨਹੀਂ ਸਗੋਂ ਨਰਿੰਦਰ ਪੁਤਿਨ ਬਣ ਜਾਵੇਗਾ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਵੋਟ ਕਿਸੇ ਨੂੰ ਵੀ ਪਾਓ ਪਰ ਭਾਜਪਾ ਦੀ ਹੀ ਨਿਕਲਦੀ ਹੈ। ਲੋਕਾਂ ਵੱਲੋਂ ਚੁਣੀ ਗਈ ਸਰਕਾਰ ਨੂੰ ਰਾਜਪਾਲ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਰਾਜਪਾਲ ਮਮਤਾ ਦੀਦੀ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਰਾਜਪਾਲ ਮੈਨੂੰ ਕੰਮ ਨਹੀਂ ਕਰਨ ਦੇ ਰਹੇ।

Exit mobile version