Panchayat elections

CM ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਭਾਜਪਾ ਸਰਕਾਰ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਅਗਸਤ, 2024: ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਜੇਲ੍ਹ ‘ਸਾਗ ਬੰਦ ਰੱਖਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ‘ਚ ਫਸਾਇਆ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਮਿਸਾਲੀ ਕੰਮ ਕੀਤੇ ਹਨ ਅਤੇ ਪੰਜਾਬ ‘ਚ ‘ਆਪ’ ਪਾਰਟੀ ਨੇ ਵੱਡੇ ਬਹੁਤਮਤ ਨਾਲ ਜਿੱਤ ਦਰਜ ਕੀਤੀ ਹੈ |

ਉਨ੍ਹਾਂ (Harchand Singh Barsat) ਨੇ ਕਿਹਾ ਭਾਜਪਾ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ 22 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ‘ਚ ਨਾ ਤਾਂ ਸਹੀ ਤਰੀਕੇ ਨਾਲ ਖਾਣਾ ਦਿੱਤਾ ਜਾਂਦਾ ਹੈ, ਨਾ ਹੀ ਦਵਾਈਆਂ ਅਤੇ ਇੰਸੂਲਿਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਜਦਕਿ ਅਜਿਹੀ ਸਥਿਤੀ ‘ਚ ਮਰੀਜ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪੈਂਦਾ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਨਾ ਕਰਕੇ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ।

Scroll to Top