Site icon TheUnmute.com

ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਪਹਿਲੀ ਸੂਚੀ ਕੀਤੀ ਜਾਰੀ

BJP

ਚੰਡੀਗੜ੍ਹ 19 ਅਕਤੂਬਰ 2022: ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਇਸ ਸੂਚੀ ਵਿੱਚ 62 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਭਾਜਪਾ ਦੀ ਇਸ ਸੂਚੀ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ।

ਸੋਮਵਾਰ ਨੂੰ ਹੋਈ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਵਿੱਚ ਕੁਝ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਸੀਨੀਅਰ ਨੇਤਾ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਹਨ।

 

 

Exit mobile version