JP Nadda

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਦੀ ਜੇਪੀ ਨੱਡਾ ਦੇ ਘਰ ਉੱਚ ਪੱਧਰੀ ਬੈਠਕ

ਚੰਡੀਗੜ੍ਹ, 03 ਜੂਨ 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ (JP Nadda) ਦੇ ਘਰ ਉੱਚ ਪੱਧਰੀ ਬੈਠਕ ਹੋਈ। ਚੋਣ ਨਤੀਜਿਆਂ ਨੂੰ ਲੈ ਕੇ ਪਾਰਟੀ ਆਗੂਆਂ ਦੀ ਬੈਠਕ ਵਿੱਚ ਅਹਿਮ ਰਣਨੀਤੀ ਬਣਾਈ ਗਈ ਹੈ।

ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ ਬੈਠਕ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਭਲਕੇ ਜਦੋਂ ਵੋਟਾਂ ਦੀ ਗਿਣਤੀ ਹੋਵੇਗੀ ਤਾਂ ਕਾਊਂਟਿੰਗ ਏਜੰਟ ਸਾਰੇ ਬੂਥਾਂ ‘ਤੇ ਜ਼ਰੂਰ ਆਉਣਗੇ। ਜੇਕਰ ਵੋਟਾਂ ਦੀ ਗਿਣਤੀ ਸਬੰਧੀ ਕੋਈ ਸ਼ੰਕਾ ਹੈ ਤਾਂ ਪਾਰਟੀ ਅਧਿਕਾਰੀਆਂ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਤਾਵੜੇ ਨੇ ਕਿਹਾ ਕਿ ਆਉਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਪਾਰਟੀ ਦੀਆਂ ਤਿਆਰੀਆਂ ‘ਤੇ ਵੀ ਚਰਚਾ ਕੀਤੀ ਗਈ। ਜਸ਼ਨ ਮਨਾਉਣ ਬਾਰੇ ਅਜੇ ਕੁਝ ਵੀ ਤੈਅ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਉਦੋਂ ਸੋਚਾਂਗੇ ਜਦੋਂ ਅਸਲ ਨਤੀਜੇ ਆਉਣੇ ਸ਼ੁਰੂ ਹੋਣਗੇ।

Scroll to Top