July 1, 2024 12:07 am
Arvind Kejriwal

ਭਾਜਪਾ PM ਮੋਦੀ ਤੋਂ ਬਾਅਦ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ 13 ਸਤੰਬਰ 2022: ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਵਲੋਂ ਗੁਜਰਾਤ ਦੌਰੇ ਕੀਤੇ ਜਾ ਰਹੇ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਪਹੁੰਚੇ । ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ‘ਚ ਜਨ ਸਭਾ ਨੂੰ ਸੰਬੋਧਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ।

ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ ‘ਚ ‘ਆਪ’ ਕੋਆਰਡੀਨੇਟਰ ਲਗਾਤਾਰ ਗੁਜਰਾਤ ਦਾ ਦੌਰਾ ਕਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਗੁਜਰਾਤ ‘ਚ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ। ਭਾਜਪਾ ਦੇ ਇਸ ਦੋਸ਼ ‘ਤੇ ਕਿ ਆਮ ਆਦਮੀ ਪਾਰਟੀ ਗੁਜਰਾਤ ‘ਚ ਮੇਧਾ ਪਾਟਕਰ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾ ਸਕਦੀ ਹੈ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨਰਿੰਦਰ ਮੋਦੀ ਤੋਂ ਬਾਅਦ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਪੱਤਰਕਾਰਾਂ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਭਾਜਪਾ ‘ਤੇ ਇਹ ਮੇਰਾ ਦੋਸ਼ ਹੈ ਅਤੇ ਜੇਕਰ ਤੁਹਾਡੇ ‘ਚ ਹਿੰਮਤ ਹੈ ਤਾਂ ਇਸ ‘ਤੇ ਸਵਾਲ ਕਰੋ।