ਕੇਜਰੀਵਾਲ

ਭਾਜਪਾ ਆਗੂ ਦਾ ਕੇਜਰੀਵਾਲ ‘ਤੇ ਆਰੋਪ, ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਦੇ 82 ਕਮਾਂਡੋ

ਚੰਡੀਗੜ੍ਹ 13 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਮੱਦੇਨਜਰ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਕ ਹੋਰ ਵੱਡਾ ਦੋਸ਼ ਲਗਾਇਆ। ਜਿਕਰਯੋਗ ਹੈ ਕਿ ਇਸ ਮੀਟਿੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸੀ ਐੱਮ ਭਗਵੰਤ ਮਾਨ ਅਤੇ ਕੇਜਰੀਵਾਲ ‘ਤੇ ਸਵਾਲ ਚੁੱਕੇ ਜਾ ਰਹੇ ਹਨ |

ਇਹ ਦੋਸ਼ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- “ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖਤਮ ਕਰ ਦੇਵਾਂਗਾ”। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਹਨ। 18 ਉਨ੍ਹਾਂ ਦੇ ਘਰ ਲਈ ਤੇ 10 ਪਰਿਵਾਰ ਵਾਸਤੇ।

BJP leader blames Kejriwal,

Scroll to Top