July 1, 2024 1:11 pm
Harjit Grewal

ਕੇਂਦਰ ਵਲੋਂ ਸਰਾਵਾਂ ‘ਤੇ GST ਫੈਸਲੇ ਦਾ ਭਾਜਪਾ ਲੀਡਰ ਹਰਜੀਤ ਗਰੇਵਾਲ ਨੇ ਕੀਤਾ ਵਿਰੋਧ

ਚੰਡੀਗੜ੍ਹ 02 ਅਗਸਤ 2022: ਕੇਂਦਰ ਸਰਕਾਰ ਦੀ ਨਵੀਂ GST ਨੀਤੀ ਤਹਿਤ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ‘ਚ ਸਰਾਵਾਂ ‘ਤੇ 12 ਫੀਸਦੀ ਟੈਕਸ ਲਗਾਇਆ ਹੈ | ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ (Harjeet Grewal) ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਸਰਾਵਾਂ ‘ਤੇ GST ਲਾਉਣਾ ਗਲਤ ਹੈ।

ਇਸਦੇ ਨਾਲ ਹੀ ਹਰਜੀਤ ਗਰੇਵਾਲ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜਿਸ ਥਾਂ ‘ਤੇ ਕੋਈ ਬਿਜਨੈੱਸ ਨਹੀਂ ਹੋ ਰਿਹਾ ਧਾਰਮਿਕ ਭਾਵਨਾਵਾਂ ਨਾਲ ਕੰਮ ਹੋ ਰਿਹਾ ਹੈ ਉੱਥੇ ਜੀਐਸਟੀ ਨਹੀਂ ਲਾਉਣੀ ਚਾਹੀਦੀ। ਹਰਜੀਤ ਗਰੇਵਾਲ (Harjeet Grewal) ਕਿਹਾ ਕਿ ਇਹ ਸਿਰਫ ਇਕ ਧਰਮ ਨਹੀਂ ਸਾਰੇ ਧਰਮਾਂ ਦਾ ਮੁੱਦਾ ਹੈ | ਦਰਬਾਰ ਸਾਹਿਬ ‘ਚ ਜੀਐਸਟੀ ਨਹੀਂ ਲੱਗੇਗਾ ਤੇ ਇਸ ਵਾਪਸ ਲਿਆ ਜਾਵੇਗਾ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ GST ‘ਚ ਕਈ ਬਦਲਾਅ ਕੀਤੇ ਹਨ, ਨਵੀਂ GST ਨੀਤੀ ‘ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ‘ਚ ਬਣੀਆਂ ਲਗਜ਼ਰੀ ਸਰਾਂਵਾਂ ‘ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਂਵਾਂ ‘ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਿੱਖ ਸੰਗਤਾਂ ਵਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ | ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਇਸ ਸਬੰਧਤ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਦੇ ਠਹਿਰਨ ਲਈ ਸਰਾਵਾਂ ਬਣਾਈਆਂ ਗਈਆਂ ਹਨ | ਭਾਰਤ ਸਰਕਾਰ ਨੇ ਸਰਾਵਾਂ ‘ਤੇ ਜੀਐਸਟੀ ਲਗਾ ਕੇ ਸੰਗਤਾਂ ‘ਤੇ ਵਾਧੂ ਬੋਝ ਪਾ ਦਿੱਤਾ ਹੈ।