Jaiveer Shergill

ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਸਿਆਸੀ ਪਾਰੀ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 20 ਅਪ੍ਰੈਲ 2024: ਜਲੰਧਰ ਦੇ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ (Tejinder Singh Bittu) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ | ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਤੇਜਿੰਦਰ ਪਾਲ ਸਿੰਘ ਬਿੱਟੂ (Tejinder Singh Bittu) ਨਾਲ ਇਕ ਤਸਵੀਰ ਸਾਂਝੀ ਕੀਤੀ ਹੈ | ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਪਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਤਜਿੰਦਰ ਬਿੱਟੂ, ਸਾਬਕਾ ਸਕੱਤਰ ਏ.ਆਈ.ਸੀ.ਸੀ., ਸਹਿ-ਇੰਚਾਰਜ ਹਿਮਾਚਲ ਪ੍ਰਦੇਸ਼ ਨੂੰ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ।

Scroll to Top