Ravneet Singh Bittu

Ravneet Bittu: ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਣੇ ਰਾਜ ਸਭਾ ਮੈਂਬਰ

ਚੰਡੀਗੜ੍ਹ, 27 ਅਗਸਤ 2024: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ | ਅੱਜ ਮੰਗਲਵਾਰ ਨੂੰ ਰਵਨੀਤ ਸਿੰਘ ਬਿੱਟੂ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ । ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਾਰੀਖ਼ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ।

ਕਾਂਗਰਸ ਵੱਲੋਂ ਇਨ੍ਹਾਂ ਚੋਣਾਂ ‘ਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਰਵਨੀਤ ਸਿੰਘ ਬਿੱਟੂ ਦੀ ਜਿੱਤ ਪਹਿਲਾਂ ਹੀ ਇੱਕਤਰਫਾ ਹੋ ਗਈ ਸੀ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਬੀਤਾ ਵਾਧਵਾਨੀ ਦਾ ਵੀ ਨਾਮਜ਼ਦਗੀ ਪੱਤਰ ਸੀ, ਜਿਸ ਨੂੰ ਜਾਂਚ ਮਗਰੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਿਰਫ ਬਿੱਟੂ ਹੀ ਮੈਦਾਨ ‘ਚ ਰਹਿ ਗਏ ਸਨ।

Scroll to Top