ਪੰਜਾਬ/ਨਾਂਦੇੜ, 13 ਅਗਸਤ 2026: ਭਾਜਪਾ ਬੁਲਾਰੇ ਆਰਪੀ ਸਿੰਘ ਨੇ ਮਹਾਰਾਸ਼ਟਰ ਦੇ ਨਾਂਦੇੜ ‘ਚ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਮਾਜ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ।
ਰਾਜਨੀਤਿਕ ਮਤਭੇਦ ਅਤੇ ਆਲੋਚਨਾ ਲੋਕਤੰਤਰ ਦਾ ਹਿੱਸਾ ਹਨ, ਪਰ ਹਿੰਸਾ ਨੂੰ ਕਿਸੇ ਵੀ ਹਾਲਤ ‘ਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਆਰਪੀ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਈਚਾਰਾ ਪਹਿਲਾਂ ਹੀ ਹਿੰਸਾ ਅਤੇ ਅੱਤਵਾਦ ਦੇ ਦੌਰ ਝੱਲ ਚੁੱਕਾ ਹੈ।
ਉਨ੍ਹਾਂ ਕਾਲੇ ਦਿਨਾਂ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਆਉਣ ਦਿੱਤਾ ਜਾ ਸਕਦਾ। ਸ਼ਾਂਤੀ, ਭਾਈਚਾਰਾ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਕਾਨੂੰਨ ਦਾ ਰਾਜ ਕਾਇਮ ਰਹਿਣਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇਸ ਘਟਨਾ ਦੀ ਨਿਰਪੱਖ ਜਾਂਚ ਕਰਨ, ਹਮਲੇ ਦੇ ਕਾਰਨ ਅਤੇ ਸਾਜ਼ਿਸ਼ ਦੀ ਪਛਾਣ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ। ਉਨ੍ਹਾਂ ਸੁਖਬੀਰ ਬਾਦਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਲੋਕਾਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ।
ਇਸਤੋਂ ਇਲਾਵਾ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ।
ਮਹਾਰਾਸ਼ਟਰ ਦੇ ਨੰਦੇੜ ‘ਚ ਹੋਏ ਹਮਲੇ ਬਾਰੇ ਰਵਨੀਤ ਬਿੱਟੂ ਨੇ ਕਿਹਾ, “ਇਹ ਕਾਇਰਤਾਪੂਰਨ ਹਮਲਾ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਪਵਿੱਤਰ ਧਾਰਮਿਕ ਸਥਾਨਾਂ ‘ਤੇ ਹਿੰਸਾ ਅਤੇ ਡਰ ਦੀ ਕੋਈ ਥਾਂ ਨਹੀਂ ਹੈ।”
Read More: ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਮਾਮਲੇ ‘ਚ CM ਫੜਨਵੀਸ ਵੱਲੋਂ ਜਾਂਚ ਦੇ ਹੁਕਮ




