Tarun Chugh

ਭਾਜਪਾ ਆਗੂ ਤਰੁਣ ਚੁੱਘ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 29 ਮਾਰਚ 2022: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੰਜਾਬ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਹੈ ਕਿ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਦੇ ਹੋਏ ਸੂਬੇ ਦੀ ‘ਆਪ’ ਸਰਕਾਰ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਹ ਵਿਵਸਥਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੀ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ਇਸ ਯੋਜਨਾ ਤਹਿਤ 1.42 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ ਹੈ ਅਤੇ ਹੁਣ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਆਪਣਾ ਹੀ ਢਿੰਡੋਰਾ ਪਿੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਗੁੰਮਰਾਹਕੁੰਨ ਦਾਅਵੇ ਅਤੇ ਝੂਠੇ ਕ੍ਰੈਡਿਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਚਾਹੀਦਾ ਹੈ । ਤਰੁਣ ਚੁੱਘ (Tarun Chugh) ਨੇ ਸੀਐੱਮ ਭਗਵੰਤ ਮਾਨ ਵੱਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਸੰਬੰਧੀ ਲਏ ਜਾਣ ਵਾਲੇ ਕੇਂਦਰ ਦੇ ਪ੍ਰਸ਼ਾਸਨਿਕ ਫ਼ੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਵੀ ਆਲੋਚਨਾ ਕੀਤੀ। ਤਰੁਣ ਚੁੱਘ ਨੇ ਕਿਹ ਕਿ ਇਹ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ‘ਚੋਂ ਬਹੁਤੇ ਮੁਲਾਜ਼ਮ ਪੰਜਾਬ ਦੇ ਸਨ। ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ ਤਾਂ ਭਗਵੰਤ ਮਾਨ ਸਰਕਾਰ ਇਸ ਬਾਰੇ ਫਿਰ ਤੋਂ ਗੁੰਮਰਾਹਕੁੰਨ ਟਿੱਪਣੀ ਕਰ ਰਹੀ ਹੈ।

Scroll to Top