Site icon TheUnmute.com

ਸੰਸਦ ਮੈਂਬਰਾਂ ਨਾਲ ਧੱਕਾ-ਮੁੱਕੀ ਮਾਮਲੇ ‘ਚ BJP ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ ਸ਼ਿਕਾਇਤ ਦਰਜ

Rahul Gandhi news

ਚੰਡੀਗੜ੍ਹ, 19 ਦਸੰਬਰ 2024: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਮੁੱਦੇ ‘ਤੇ ਕਾਂਗਰਸ (Congress) ਅਤੇ ਭਾਜਪਾ (BJP) ਦੋਵਾਂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਸੰਸਦ ਮੈਂਬਰਾਂ ਵਿਚਾਲੇ ਹੱਥੋਪਾਈ ਹੋਈ ।

ਇਸਦੇ ਤਹਿਤ ਭਾਜਪਾ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਅਤੇ ਅਨੁਰਾਗ ਠਾਕੁਰ ਸੰਸਦ ਭਵਨ ਕੰਪਲੈਕਸ ‘ਚ ਹੋਏ ਹੱਥੋਪਾਈ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਸੰਸਦ ਮਾਰਗ ਪੁਲਿਸ ਸਟੇਸ਼ਨ ਪਹੁੰਚੇ ਹਨ।

ਭਾਜਪਾ ਦਾ ਦੋਸ਼ ਹੈ ਕਿ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਧੱਕਾ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਸੀਨੀਅਰ ਸੰਸਦ ਮੈਂਬਰ ਪ੍ਰਤਾਪ ਸਾਰੰਗੀ (MP Pratap Sarangi) ਜ਼ਖਮੀ ਹੋ ਗਏ। ਸਾਰੰਗੀ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਭਰਤੀ ਕਰਵਾਇਆ । ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ (MP Pratap Sarangi) ਦੇ ਸਿਰ ‘ਤੇ ਸੱਟ ਲੱਗੀ । ਜ਼ਖਮੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਨ੍ਹਾਂ ‘ਤੇ ਡਿੱਗ ਪਿਆ।

ਰਾਹੁਲ ਗਾਂਧੀ ਦਾ ਬਿਆਨ:-

ਦੂਜੇ ਪਾਸੇ ਰਾਹੁਲ ਗਾਂਧੀ (Rahul Gandhi) ਨੇ ਦਾਅਵਾ ਕੀਤਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਅਤੇ ਵਿਰੋਧੀ ਧਿਰ ਦੇ ਹੋਰ ਮੈਂਬਰਾਂ ਨੂੰ ਸੰਸਦ ਭਵਨ ‘ਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਧੱਕਾ ਦਿੱਤਾ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸੰਸਦ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਮੈਨੂੰ ਧੱਕਾ ਦੇ ਰਹੇ ਸਨ ਅਤੇ ਧਮਕੀਆਂ ਦੇ ਰਹੇ ਸਨ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਖੜਗੇ ਅਤੇ ਪ੍ਰਿਅੰਕਾ ਗਾਂਧੀ ਨਾਲ ਵੀ ਧੱਕਾ-ਮੁੱਕੀ ਕੀਤੀ ਗਈ ਸੀ ਪਰ ਇਸ ਨਾਲ ਵਿਰੋਧੀ ਧਿਰ ਨੂੰ ਕੋਈ ਫਰਕ ਨਹੀਂ ਪੈਂਦਾ। ਇਹ ਸੰਸਦ ਹੈ ਅਤੇ ਅੰਦਰ ਜਾਣਾ ਸਾਡਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਇਹ ਹੈ ਕਿ ਸੰਵਿਧਾਨ ਅਤੇ ਬਾਬਾ ਸਾਹਿਬ ਦੀ ਯਾਦ ਦਾ ਅਪਮਾਨ ਕੀਤਾ ਗਿਆ ਹੈ।

Read More: India & Sri Lanka: ਸ਼੍ਰੀਲੰਕਾ ਦੇ ਰਾਸ਼ਟਰਪਤੀ ਦੀ PM ਮੋਦੀ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Exit mobile version