July 7, 2024 4:37 pm
Sunil Jakhar

CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੁਨੀਲ ਜਾਖੜ ਸਣੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ, 7 ਅਕਤੂਬਰ, 2023: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਨੇ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਭਾਜਪਾ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ ਵੱਲ ਕੂਚ ਕੀਤਾ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਭਾਜਪਾ ਆਗੂਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਹੈ ।

ਭਾਜਪਾ ਨੇ ਸਪੱਸ਼ਟ ਕੀਤਾ ਕਿ ਉਹ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ। ਭਾਜਪਾ ਨੇ ‘ਆਪ’ ਸਰਕਾਰ ‘ਤੇ ਕੇਸ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਕੋਰ ਕਮੇਟੀ ਦੀ ਬੈਠਕ ਵਿੱਚ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਸ਼ਾਮਲ ਹੋਏ।