Site icon TheUnmute.com

ਭਾਜਪਾ ਆਗੂਆਂ ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਭੇਂਟ ਕੀਤੀ ਸ਼ਰਧਾਂਜਲੀ

Parkash Singh Badal

ਜਲੰਧਰ 26 ਅਪ੍ਰੈਲ 2023: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਅਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਅਕਾਲ ਚਲਾਣੇ ‘ਤੇ ਅੱਜ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਭਾਜਪਾ ਚੋਣ ਦਫ਼ਤਰ ਲਾਜਪਤ ਨਗਰ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ‘ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਮੁੱਖ ਤੌਰ ‘ਤੇ ਜਲੰਧਰ ਲੋਕ ਸਭਾ ਉਪ ਚੋਣ ਦੇ ਇੰਚਾਰਜ ਤੇ ਉੱਤਰ ਪ੍ਰਦੇਸ਼ ਤੋਂ ਸਾਬਕਾ ਮੰਤਰੀ ਡਾ: ਮਹਿੰਦਰ ਸਿੰਘ, ਭਾਜਪਾ ਦੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰਾਣਾ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਸੂਬਾ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਸੂਬਾਈ ਬੁਲਾਰੇ ਅਨਿਲ ਸਰੀਨ, ਦੀਵਾਨ ਅਮਿਤ ਅਰੋੜਾ, ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਲਵੀਰ ਸਿੰਘ ਟੌਹੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਅਮਰਜੀਤ ਸਿੰਘ ਅਮਰੀ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ, ਅਮਰਜੀਤ ਸਿੰਘ ਗੋਲਡੀ, ਰਾਜੇਸ਼ ਕਪੂਰ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਕਾਲੀਆ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਅਜੈ ਚੋਪੜਾ, ਅਜਮੇਰ ਸਿੰਘ ਬਾਦਲ, ਕੁਲਵੰਤ ਸ਼ਰਮਾ, ਗੇਜਾ ਰਾਮ ਬਾਲਮੀਕੀ, ਵਿਪਨ ਸੱਭਰਵਾਲ, ਗੁਰਦੀਪ ਸਿੰਘ ਗੋਸ਼ਾ ਆਦਿ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਡਾ: ਮਹਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਦੇਹਾਂਤ ਨਾਲ ਸਿਆਸਤ ਦੀ ਨਵੀਂ ਪੀੜ੍ਹੀ ਤੋਂ ਲੈ ਕੇ ਪੁਰਾਣੇ ਸਾਰੇ ਆਗੂਆਂ ਤੱਕ ਸੋਗ ਵਿਚ ਹਨ। ਪੰਜ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਕੱਦਾਵਰ ਆਗੂ ਸਨ ਅਤੇ ਹਰ ਕੋਈ ਉਨ੍ਹਾਂ ਦੀ ਗੱਲ ਸੁਣਦਾ ਤੇ ਮੰਨਦਾ ਸੀ। ਉਨ੍ਹਾਂ ਦੇ ਦੇਹਾਂਤ ਨਾਲ ਦੇਸ਼ ਅਤੇ ਪੰਜਾਬ ਦੀ ਸਿਆਸਤ ਦੀ ਇੱਕ ਸਦੀ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਸਮੇਤ ਦੇਸ਼ ਦੀ ਸਿਆਸਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਪੰਜਾਬ ਦੀ ਸਿਆਸਤ ਦੇ ਅਜਿਹੇ ਥੰਮ੍ਹ ਸਨ, ਜਿਨ੍ਹਾਂ ਨੇ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਈ। ਆਪਣੇ ਲੰਮੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ ਉਨ੍ਹਾਂ ਨੇ ਪੰਜਾਬ ਅਤੇ ਸੂਬੇ ਦੇ ਲੋਕਾਂ ਲਈ ਕਈ ਇਤਿਹਾਸਕ ਫੈਸਲੇ ਲਏ। ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਚ ਅਜਿਹੀ ਛਾਪ ਛੱਡੀ ਹੈ ਕਿ ਜਨਤਾ ਉਨ੍ਹਾਂ ਨੂੰ ਕਦੇ ਨਹੀਂ ਭੁੱਲ ਸਕਦੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਹਰ ਪਾਸੇ ਸੋਗ ਦੀ ਲਹਿਰ ਹੈ ਅਤੇ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ। ਮੁੱਖ ਮੰਤਰੀ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ।

Exit mobile version