ਹਰਿਆਣਾ, 16 ਜਨਵਰੀ 2026: ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ | ਪੰਜਾਬ ਭਾਜਪਾ ਦੇ ਆਗੂਆਂ ਨੇ ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਮੁੱਦੇ ‘ਤੇ ਸਰਕਾਰ ਖ਼ਿਲਾਫ ਵਿਰੋਧ ਪ੍ਰਦਰਸ਼ਨ ਕੀਤਾ | ਇਸ ਦੌਰਾਨ ਭਾਜਪਾ ਆਗੂਆਂ ਨੂੰ ਰਿਹਾਇਸ਼ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਰੋਕ ਲਿਆ | ਇਸ ਤੋਂ ਬਾਅਦ ਕੁਝ ਲੋਕਾਂ ਨੇ ਬੈਰੀਕੇਡ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ।
ਭਾਜਪਾ ਆਗੂ ਬਾਹਰ ਬੈਠ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗ ਪਏ। ਇਹ ਵਿਰੋਧ ਪ੍ਰਦਰਸ਼ਨ ਕਾਫ਼ੀ ਦੇਰ ਤੱਕ ਜਾਰੀ ਰਿਹਾ। ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਗਈ।
ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ, ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਆਏ ਸਨ। ਉਨ੍ਹਾਂ ਨੂੰ ਆਪਣੇ ਬੈਰੀਕੇਡ ਹਟਾਉਣੇ ਚਾਹੀਦੇ ਸਨ ਅਤੇ ਸਾਡੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਸਨ |
Read More: ਚੰਡੀਗੜ੍ਹ PGI ‘ਚ 2 ਸਾਲ ਦੇ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, ਨੱਕ ਰਾਹੀਂ ਬ੍ਰੇਨ ਟਿਊਮਰ ਕੱਢਿਆ




