Rajya Sabha elections 2027

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਅੱਜ ਐਲਾਨ ਸਕਦੀ ਹੈ ਆਪਣਾ ਉਮੀਦਵਾਰ

ਲੁਧਿਆਣਾ, 29 ਮਈ 2025: Ludhiana West by-election: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਰਹੀ ਹੈ। ਜਿੱਥੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰਕੇ ਚੋਣ ਮੈਦਾਨ ‘ਚ ਉਤਰੇ ਹਨ, ਉੱਥੇ ਹੀ ਭਾਰਤੀ ਜਨਤਾ ਪਾਰਟੀ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਪਾਰਟੀ ਦੇ ਅੰਦਰ ਤਿੱਖੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।

ਪੰਜਾਬ ਭਾਜਪਾ ਵੱਲੋਂ ਸਭ ਤੋਂ ਮਜ਼ਬੂਤ ​​ਦਾਅਵੇਦਾਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੰਨੇ ਜਾ ਰਹੇ ਹਨ, ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਲਗਭਗ 28,107 ਵੋਟਾਂ ਪ੍ਰਾਪਤ ਕੀਤੀਆਂ ਸਨ। ਇਸ ਤੋਂ ਇਲਾਵਾ ਪਾਰਟੀ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਸਾਬਕਾ ਮੇਅਰ ਹੇਮਰਾਜ ਅਗਰਵਾਲ ਦੀ ਨੂੰਹ ਰਾਸ਼ੀ ਅਗਰਵਾਲ ਦੇ ਨਾਮ ਵੀ ਚਰਚਾ ‘ਚ ਹੈ |

ਇਸ ਜ਼ਿਮਨੀ ਚੋਣ (Ludhiana West by-election) ਲਈ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਪਹਿਲਾਂ ਹੀ ਪੂਰੇ ਜ਼ੋਰਾਂ ‘ਤੇ ਪ੍ਰਚਾਰ ‘ਚ ਲੱਗੇ ਹੋਏ ਹਨ | ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਪਹਿਲਾਂ ਹੀ ਇਲਾਕੇ ‘ਚ ਸਰਗਰਮ ਹੋ ਗਏ ਹਨ ਅਤੇ ਜ਼ਮੀਨੀ ਪੱਧਰ ‘ਤੇ ਸੰਪਰਕ ਬਣਾ ਰਹੇ ਹਨ।

Read More: ਕੋਵਿਡ-19 ਪ੍ਰਭਾਵਿਤ ਵਿਅਕਤੀ ਲੁਧਿਆਣਾ ਜ਼ਿਮਨੀ ਚੋਣ ‘ਚ ਪੋਸਟ ਬੈਲਟ ਰਾਹੀਂ ਪਾ ਸਕਣਗੇ ਵੋਟ

ਵਿਦੇਸ਼

Scroll to Top