July 7, 2024 7:32 pm
bjp Amit Shah

BJP: ਭਾਜਪਾ ਪੰਜਾਬ ਵਿਚ ਵਿਧਾਨ ਸਭਾ ਚੋਣਾਂ 2022 ਲਈ ਇਨ੍ਹਾਂ ਦੋ ਪਾਰਟੀਆਂ ਨਾਲ ਕਰ ਸਕਦੀ ਹੈ ਗਠਜੋੜ

ਚੰਡੀਗੜ੍ਹ 05 ਦਸੰਬਰ 2021: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਭਾਜਪਾ (BJP) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh)ਤੇ ਅਕਾਲੀ ਦਲ ਸੰਯੁਕਤ ਦੇ ਆਗੁ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨਾਲ ਗਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਪਾਰਟੀਆਂ ‘ਚ ਗਠਜੋੜ ਦੀ ਸੰਭਾਵਨਾ ਜਤਾਈ ਜਾ ਰਹੀ ਹੈ|
ਭਾਜਪਾ (BJP) ਵਲੋਂ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ 2022 (Punjab Assembly elections 2022) ਮੈਰਿਟ ਅਤੇ ਪੰਜਾਬ ਦੇ ਵਿਕਾਸ ਲਈ ਲੜੀਆਂ ਜਾਣਗੀਆਂ। ਉਨ੍ਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਜਿਨ੍ਹਾਂ ਦਾ ਪੰਜਾਬ ਦੇ ਕਿਸਾਨ ਵਲੋਂ ਵਿਰੋਧ ਕਰ ਰਹੇ ਸੀ , ਓਹਨਾ ਨੂੰ ਰੱਦ ਕਰਕੇ ਵੱਡਾ ਦਿਲ ਵਿਖਾਇਆ ਹੈ।
ਅਮਿਤ ਸਾਹ ਦੁਆਰਾ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਦੀ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh)ਤੇ ਅਕਾਲੀ ਦਲ ਸੰਯੁਕਤ ਦੇ ਆਗੁ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨਾਲ ਹਾਂ ਪੱਖੀ ਗੱਲਬਾਤ ਕੀਤੀ ਜਾ ਰਹੀ ਹੈ |ਇਨ੍ਹਾਂ ਵਿੱਚ ਗਠਜੋੜ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।