ਚੰਡੀਗੜ੍ਹ 24 ਅਗਸਤ 2022: ਦਿੱਲੀ ‘ਚ ਆਬਕਾਰੀ ਨੀਤੀ ਨੂੰ ਲੈ ਕੇ ਚੱਲ ਰਹੇ ਸਿਆਸੀ ਮਾਹੌਲ ਭਖਿਆ ਹੋਇਆ ਹੈ, ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ‘ਆਪ’ ਸੰਸਦ ਸੰਜੇ ਸਿੰਘ (Sanjay Singh) ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਹੋ ਚੁੱਕਾ ਹੈ। ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ 20 ਕਰੋੜ ਦੀ ਪੇਸ਼ਕਸ਼ ਕੀਤੀ ਹੈ।
ਸੰਜੇ ਸਿੰਘ (Sanjay Singh) ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਭਾਜਪਾ ਦੇ ਸਾਹਮਣੇ ਇਸ ਤਰ੍ਹਾਂ ਨਹੀਂ ਵਿਕਣਗੇ। ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਨੇ ‘ਆਪ’ ਦੇ ਚਾਰ ਵਿਧਾਇਕਾਂ ਸੰਜੀਵ ਝਾਅ ਅਤੇ ਸੋਮਨਾਥ ਭਾਰਤੀ, ਅਜੈ ਦੱਤ ਅਤੇ ਕੁਲਦੀਪ ਕੁਮਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ 20 ਕਰੋੜ ਦੀ ਪੇਸ਼ਕਸ਼ ਕੀਤੀ। ਪਰ ਭਾਜਪਾ ਦਿੱਲੀ ਵਿੱਚ ਆਪਣੇ ਇਰਾਦਿਆਂ ਵਿੱਚ ਕਾਮਯਾਬ ਨਹੀਂ ਹੋਵੇਗੀ।