ਚੰਡੀਗੜ੍ਹ, 13 ਜੁਲਾਈ 2024: ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ | ਇਸ ਚੋਣ ਨਤੀਜ਼ੇ ‘ਤੇ ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਨੇ ਜਲੰਧਰ ਜ਼ਿਮਨੀ ਚੋਣ ‘ਚ ਕਾਂਗਰਸ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ ਹੈ | ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦੂਜੇ ਸਥਾਨ ‘ਤੇ ਹੈ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ |
ਬਿੱਟੂ (Ravneet Singh Bittu) ਨੇ ਕਿਹਾ ਕਿ ਜਲੰਧਰ ਸੰਸਦੀ ਸੀਟ ਜਿੱਤਣ ਦੇ ਦੋ ਹਫਤੇ ਬਾਅਦ ਹੀ ਪ੍ਰਦੇਸ਼ ਕਾਂਗਰਸ ਨੇ ਜਨਤਾ ਦਾ ਭਰੋਸਾ ਗੁਆ ਦਿੱਤਾ ਹੈ। ਉਨ੍ਹਾਂ ਦੋਸ਼ ਲਾਇ ਕਿ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ‘ਆਪ’ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਡਰਾਇਆ-ਧਮਕਾਇਆ ਗਿਆ ਸੀ ਅਤੇ ਭਾਜਪਾ ਦੇ ਵੋਟਰਾਂ ਨੂੰ ਵੀ ਧਮਕਾਇਆ ਗਿਆ ਸੀ।