ਚੰਡੀਗੜ੍ਹ 06 ਫਰਵਰੀ 2022: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਦੀ ਮੌਤ ਤੋਂ ਬਾਅਦ ਪੂਰਾ ਦੇਸ਼ ਸੋਗ ਦੇ ਮਾਹੌਲ ‘ਚ ਹੈ | ਇੱਸ ਦੌਰਾਨ ਭਾਜਪਾ (BJP) ਨੇ ਅੱਜ ਉੱਤਰ ਪ੍ਰਦੇਸ਼ (Uttar Pradesh) ‘ਚ ਆਪਣਾ ਚੋਣ ਮੈਨੀਫੈਸਟੋ (election manifesto) ਜਾਰੀ ਕਰਨ ਨੂੰ ਮੁਲਤਵੀ ਕਰ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਭਾਰਤ ਰਤਨ ਲਤਾ ਮੰਗੇਸ਼ਕਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਮੁੰਬਈ ਦੇ ਸ਼ਿਵਾਜੀ ਪਾਰਕ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਇਸ ਦੌਰਾਨ ਉੱਤਰ ਪ੍ਰਦੇਸ਼ ਭਾਜਪਾ (Uttar Pradesh BJP) ਦੇ ਚੋਣ ਮਨੋਰਥ ਪੱਤਰ ਨੂੰ ਲਾਂਚ ਕਰਨ ਦੇ ਪ੍ਰੋਗਰਾਮ ‘ਚ ਲਖਨਊ ਪੁੱਜੇ ਆਗੂਆਂ ਨੇ ਮਰਹੂਮ ਗਾਇਕ ਦੇ ਸਨਮਾਨ ‘ਚ ਦੋ ਮਿੰਟ ਦਾ ਮੌਨ ਰੱਖਿਆ। ਇਸ ਮੌਕੇ ਮੰਚ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਮੌਜੂਦ ਸਨ।
ਇਸਦੇ ਚੱਲਦੇ ਭਾਪਜਾ ਪਾਰਟੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਲਈ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਤਰੀਕ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਕਿਹਾ, “ਲਤਾ ਮੰਗੇਸ਼ਕਰ ਦੇ ਦਿਹਾਂਤ ਦੇ ਦੁਖਦਾਈ ਕਾਰਨ ਅਸੀਂ ਲੋਕ ਕਲਿਆਣ ਸੰਕਲਪ ਪੱਤਰ (ਪਾਰਟੀ ਮੈਨੀਫੈਸਟੋ) ਦੀ ਰਿਲੀਜ਼ ਨੂੰ ਮੁਲਤਵੀ ਕਰ ਰਹੇ ਹਾਂ। ਅਸੀਂ ਇਸ ਦੀ ਰਿਲੀਜ਼ ਦੀ ਅਗਲੀ ਤਰੀਕ ਬਾਅਦ ਵਿੱਚ ਤੈਅ ਕਰਾਂਗੇ।”ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 10 ਫਰਵਰੀ ਨੂੰ ਵੋਟਾਂ ਪੈਣੀਆਂ ਹਨ