ਚੰਡੀਗੜ੍ਹ, 3 ਮਾਰਚ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦਿਹਾਤੀ (ਦੱਖਣੀ) ਵਿਚ ਸੰਗਠਨ ਦੇ ਕੰਮਾਂ ਦੀ ਨਿਗਰਾਨੀ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਕਜ ਢੀਂਗਰਾ (pankaj dhingra) ਨੂੰ ਨਵਾਂ-ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮੈਦਾਨ ਵਿੱਚ ਉਤਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।