ਚੰਡੀਗੜ੍ਹ, 05 ਜੁਲਾਈ2023: ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਨੇ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨਾਲ ਮੁਲਾਕਾਤ ਕੀਤੀ, ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੀ ਮੌਜੂਦ ਸਨ। ਸੁਨੀਲ ਕੁਮਾਰ ਜਾਖੜ ਭਲਕੇ 6 ਜੁਲਾਈ ਨੂੰ ਸਵੇਰੇ 10:00 ਵਜੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਆਉਣਗੇ ਅਤੇ ਉਸ ਤੋਂ ਬਾਅਦ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਮੰਦਰ ਦੇ ਦਰਸ਼ਨ ਕਰਨ ਪਹੁੰਚਣਗੇ।
ਦਸੰਬਰ 11, 2025 9:25 ਬਾਃ ਦੁਃ




