July 8, 2024 2:09 am
Tarun Chugh

BJP ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਸੀਐੱਮ ਚੰਨੀ ਤੋਂ ਮੰਗਿਆ ਅਸਤੀਫਾ

ਚੰਡੀਗੜ੍ਹ 19 ਜਨਵਰੀ 2022: ਪੰਜਾਬ ਦੇ ਸੂਬਿਆਂ ‘ਚ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਕਾਂਗਰਸ ਦੇ ਸੀ ਐੱਮ ਚੰਨੀ ‘ਤੇ ਸਿਆਸੀ ਪਾਰਟੀਆਂ ਵਲੋਂ ਬਿਆਨ ਦਿੱਤੇ ਜਾ ਰਹੇ ਹਨ | ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸੂਬੇ ’ਚ ਹੋ ਰਹੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਏ | ਜਿਸਦੇ ਤਰੁਣ ਚੁੱਘ ਨੇ ਸੀ ਐੱਮ ਚੰਨੀ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਤਰੁਣ ਚੁੱਘ (Tarun Chugh)ਨੇ ਕਿਹਾ ਕਿ ਰੇਤ ਮਾਫ਼ਿਆ ਦੀ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੀ ਹੈ। ਚੁੱਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਰੱਖਿਆ ਕਰਨ ਵਾਲੇ ਬੰਦੇ ਹੁਣ ਇਸ ਦੇ ਦੁਸ਼ਮਣ ਬਣ ਗਏ ਹਨ।

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਤੋਂ ਬਰਾਮਦ ਹੋਏ ਕਰੋੜਾਂ ਰੁਪਏ ਨੂੰ ਲੈ ਕੇ ਚੁੱਘ ਨੇ ਚੰਨੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਜਵਾਬ ਦੇਣ ਦੀ ਇਹ 10 ਕਰੋੜ ਰੁਪਏ ਕਿਥੋਂ ਆਏ ਹਨ ਅਤੇ ਕਿਸ ਦੇ ਹਨ। ਚੁੱਘ ਨੇ ਕਿਹਾ ਕਿ ਈ.ਡੀ. ਦੇ ਛਾਪਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਮੁੱਖ ਮੰਤਰੀ ਦੀ ਨੱਕ ਹੇਠ ਸੂਬੇ ਵਿੱਚ ਰੇਤ ਮਾਫ਼ੀਆ ਚਲਾ ਰਹੀ ਹੈ। ਕਾਂਗਰਸ ਸਰਕਾਰ ਪੰਜਾਬ ਵਿੱਚ ਸ਼ਰਾਬ ਅਤੇ ਰੇਤ ਮਾਫ਼ੀਆ ਦੀ ਸਰਪ੍ਰਸਤੀ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਤੀਜੇ ਤੋਂ ਬਰਾਮਦ ਹੋਏ 10 ਕਰੋੜ ਰੁਪਏ ਸਾਬਤ ਕਰਦੇ ਹਨ ਕਿ ਪੰਜਾਬ ’ਚ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਤੌਰ ’ਤੇ ਰੇਤੇ ਦੀ ਮਾਈਨਿੰਗ ਹੋ ਰਹੀ ਹੈ।

ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਉਸ ਬਿਆਨ ਦਾ ਵੀ ਵਿਰੋਧ ਕੀਤਾ, ਜਿਸ ’ਚ ਚੰਨੀ ਨੇ ਕਿਹਾ ਕਿ ਬੀਜੇਪੀ ਈ.ਡੀ ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ। ਭਾਜਪਾ ਉਸ ਨੂੰ ਸਾਜ਼ਿਸ਼ ਦੇ ਤਹਿਤ ਫਸਾ ਰਹੀ ਹੈ। 2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ, ’ਤੇ ਬੋਲ੍ਹਦੇ ਹੋਏ ਚੁੱਘ ਨੇ ਚੰਨੀ ਨੂੰ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ’ਚ ਸਾਰੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਕਰਨ ਲਈ ਕਿਹਾ ਹੈ। ਚੁੱਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।