Punjab latest news

ਭਾਜਪਾ ਪਹਿਲਾਂ ਮੁੰਦਰਾ ਬੰਦਰਗਾਹ ਸੰਭਾਲਣ, ਫਿਰ ਪੰਜਾਬ ‘ਚ ਕੱਢੋ ਯਾਤਰਾ: ਹਰਪਾਲ ਚੀਮਾ

ਪੰਜਾਬ, 16 ਸਤੰਬਰ 2026: ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਵੱਲੋਂ ਸ਼ੁਰੂ ਕੀਤੀ ਜਾ ਰਹੀ “ਨਸ਼ਾ ਮੁਕਤ ਪੰਜਾਬ ਯਾਤਰਾ” ਬਾਰੇ ਭਾਜਪਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ, ਭਾਜਪਾ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਉਠਾਏ ਗਏ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।

ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ‘ਤੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਨੂੰ ਪਹਿਲਾਂ ਮੁੰਦਰਾ ਬੰਦਰਗਾਹ ਸੰਭਾਲਣੀ ਚਾਹੀਦੀ ਹੈ ਅਤੇ ਫਿਰ ਪੰਜਾਬ ‘ਚ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ।

ਹਰਪਲ ਚੀਮਾ ਨੇ ਦੋਸ਼ ਲਗਾਇਆ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਦੇ ਰਾਜ ਦੌਰਾਨ, “ਚਿੱਟਾ” ਪੰਜਾਬ ‘ਚ ਇੱਕ ਘਰੇਲੂ ਨਾਮ ਬਣ ਗਿਆ ਸੀ। ਉਨ੍ਹਾਂ ਨੇ ਸਰਕਾਰੀ ਵਾਹਨਾਂ ਦੀ ਵਰਤੋਂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਆਗੂਆਂ ਵਿਰੁੱਧ ਜਾਂਚ ਸ਼ੁਰੂ ਕਰਨ ਵਾਲੇ ਜਲੰਧਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਧਿਕਾਰੀ ਦਾ ਬਾਅਦ ‘ਚ ਤਬਾਦਲਾ ਕਰ ਦਿੱਤਾ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ;ਚ ਲਗਭਗ 55 ਕਿਲੋਮੀਟਰ ਸਰਹੱਦੀ ਖੇਤਰ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ;ਚ ਆਉਂਦਾ ਹੈ, ਅਤੇ ਕੇਂਦਰ ਸਰਕਾਰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ;ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮੁੰਦਰਾ ਬੰਦਰਗਾਹ ਤੋਂ ਲਗਭਗ 3,000 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਜ਼ਬਤ ਦਾ ਮੁੱਦਾ ਉਠਾਉਂਦੇ ਹੋਏ, ਉਨ੍ਹਾਂ ਭਾਜਪਾ ਨੂੰ ਉਸਦੀਆਂ ਕਾਰਵਾਈਆਂ ਬਾਰੇ ਸਵਾਲ ਕੀਤੇ।

ਚੀਮਾ ਨੇ ਕਿਹਾ ਕਿ ਭਗਵੰਤ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਅਤੇ ਇੱਕ ਸੂਬਾ ਪੱਧਰੀ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ। ਉਨ੍ਹਾਂ ਦੇ ਅਨੁਸਾਰ, ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਅਜਿਹਾ ਸਿਸਟਮ ਸਥਾਪਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਦੋਂ ਤੋਂ ਪਾਕਿਸਤਾਨ ਤੋਂ ਨਸ਼ਿਆਂ ਦੀ ਸਪਲਾਈ ਲਗਭਗ 80 ਫੀਸਦੀ ਘੱਟ ਗਈ ਹੈ। ਪੰਜਾਬ ਪੁਲਿਸ ਦੂਜੇ ਸੂਬਿਆਂ ‘ਚ ਨਸ਼ਾ ਤਸਕਰਾਂ ਵਿਰੁੱਧ ਵੀ ਕਾਰਵਾਈ ਕਰ ਰਹੀ ਹੈ।

Read More: ਪਟਿਆਲਾ ‘ਚ ਦੌੜਿਆ ਭਾਰਤੀ ਰੇਲਵੇ ਦਾ ਪਹਿਲਾ AI ਸੰਚਾਲਿਤ ਰੇਲ ਇੰਜਣ

ਵਿਦੇਸ਼

Scroll to Top