ਸੂਬੇ ਦੀਆਂ ਸਾਰੀਆਂ 117 ਸੀਟਾਂ

ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ ਭਾਜਪਾ: ਗਜੇਂਦਰ ਸ਼ੇਖਾਵਤ

ਚੰਡੀਗੜ੍ਹ, 28 ਅਕਤੂਬਰ, 2021: ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗੀ। ਇਸ ਗੱਲ ਦਾ ਐਲਾਨ ਅੱਜ ਇੱਥੇ ਸੂਬਾ ਇੰਚਾਰਜ ਗਜੇਂਦਰ ਸਿੰਘ ਸੇਖਾਵਤ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਮੀਨਾਕਸ਼ੀ ਲੇਖੀ ਸਮੇਤ ਸੀਨੀਅਰ ਭਾਜਪਾ ਆਗੂ ਵੀ ਮੌਜੂਦ ਸਨ।

ਇਸ ਮੌਕੇ ਭਾਜਪਾ ਨੇ ਚੋਣਾਂ ਦਾ ਪੋਸਟਰ ਵੀ ਜਾਰੀ ਕੀਤਾ ਅਤੇ ਦਾਅਵਾ ਕੀਤਾ ਕਿ ਉਹ ਸੂਬੇ ਵਿੱਚ ਸਰਕਾਰ ਬਣਾਏਗੀ।

Scroll to Top