June 30, 2024 10:26 pm
GST Council

ਭਾਜਪਾ ਨੇ ਸਾਡੇ 35 ਵਿਧਾਇਕਾਂ ਨੂੰ ਖਰੀਦਣ ਦੀ ਕੀਤੀ ਕੋਸ਼ਿਸ਼, ਕਈ ਵਿਧਾਇਕਾਂ ਨੂੰ ਦਿੱਤੀਆਂ ਧਮਕੀਆਂ: ਹਰਪਾਲ ਚੀਮਾ

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ |

ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਸਾਡੇ ਵਿਧਾਇਕਾਂ ਨੂੰ ਤੋੜਨਾ ਚਾਹੁੰਦੀ | ਭਾਜਪਾ ਨੇ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਭਾਜਪਾ ਵੱਲੋਂ ਵਿਧਾਇਕ ਬਲਜਿੰਦਰ ਕੌਰ, ਦਿਨੇਸ਼ ਚੱਡਾ, ਲਾਭ ਸਿੰਘ ਉਗੋਕੇ, ਜੈ ਕ੍ਰਿਸ਼ਨ ਰੋੜੀ, ਰਜਨੀਸ਼ ਦਹੀਆ, ਕੁਲਜੀਤ ਸਿੰਘ ਰੰਧਾਵਾ ਆਦਿ ਨੂੰ ਖਰੀਦਣ ਦੀ ਕੋਸ਼ਿਸ ਕੀਤੀ ਹੈ |

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਸਾਡੇ ਵਿਧਾਇਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਕੁਝ ਸਮੇਂ ਵਿੱਚ ਅਸੀਂ ਪੰਜਾਬ ਡੀਜੀਪੀ ਨੂੰ ਮਿਲ ਕੇ ਸ਼ਿਕਾਇਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਵੀ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਸਾਡੇ ਕੋਲ ਸਬੂਤ ਹਨ ਜਿਸ ਦੇ ਆਧਾਰ ‘ਤੇ ਅਸੀਂ ਡੀਜੀਪੀ ਸਾਹਮਣੇ ਪੇਸ਼ ਹੋਵਾਂਗੇ।