ਚੰਡੀਗੜ੍ਹ 03 ਅਗਸਤ 2022: ਕਾਂਗਰਸ (Congress) ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਤਿਰੰਗਾ ਯਾਤਰਾ ਨੂੰ ਲੈ ਕੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਸੰਘਰਸ਼ ਦੌਰਾਨ ਕੱਢੇ ਅਖ਼ਬਾਰ ਖ਼ਿਲਾਫ਼ ਨਾਪਾਕ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਪ੍ਰੋਗਰਾਮ ਨੂੰ ਸਿਆਸੀ ਪ੍ਰੋਗਰਾਮ ਬਣਾਇਆ ਗਿਆ ਤਾਂ ਅਸੀਂ ਇਸ ਵਿੱਚ ਹਿੱਸਾ ਨਹੀਂ ਲਵਾਂਗੇ | ਉਨ੍ਹਾਂ ਕਿਹਾ ਕਿ ਭਾਜਪਾ ਅੱਜ ਤਿਰੰਗੇ ਨੂੰ ਸਾਹਮਣੇ ਰੱਖ ਕੇ ਭਾਰਤ ਦੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਭਾਰਤ ਦੇ ਲੋਕ ਜਾਣਦੇ ਹਨ ਕਿ ਤਿਰੰਗੇ ਦਾ ਮਤਲਬ ਗਾਂਧੀ ਹੈ। ਇਤਿਹਾਸ ਗਵਾਹ ਹੈ ਕਿ ਸੁਤੰਤਰਤਾ ਸੰਘਰਸ਼ ਵਿੱਚ ਭਾਜਪਾ ਨੇ ਕੀ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ, ਰਫੀ ਅਹਿਮਦ ਕਿਦਵਈ ਆਦਿ ਨੇ ਮਿਲ ਕੇ ਨੈਸ਼ਨਲ ਹੈਰਾਲਡ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਭਾਰਤ ਦੇ ਲੋਕਾਂ ਨੂੰ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ। ਅੱਜ ਜਾਂਚ ਏਜੰਸੀ ਈਡੀ ਦੀ ਦੁਰਵਰਤੋਂ ਇਸ ਨੂੰ ਅਤੇ ਕਾਂਗਰਸ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਦੇਸ਼ ਭਰ ‘ਚ ਚਲਾਈ ਜਾ ਰਹੀ ਤਿਰੰਗਾ ਮੁਹਿੰਮ ਦੇ ਵਿਚਕਾਰ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਕਈ ਪਾਰਟੀ ਨੇਤਾਵਾਂ ਨੇ ਬੁੱਧਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਤਿਰੰਗੇ ਦੀ ਤਸਵੀਰ ਨੂੰ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ ‘ਤੇ ਲਗਾਈ ਸੀ |