MP Kangana Ranaut

ਕਿਸਾਨ ਅੰਦੋਲਨ ‘ਤੇ ਕੀਤੀ ਟਿੱਪਣੀ ਮਗਰੋਂ MP ਕੰਗਨਾ ਰਣੌਤ ਨੂੰ BJP ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ, 26 ਅਗਸਤ 2024: ਅਦਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (MP Kangana Ranaut) ਵੱਲੋਂ ਕਿਸਾਨ ਅੰਦੋਲਨ ‘ਤੇ ਕੀਤੀ ਟਿੱਪਣੀ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ | ਹੁਣ ਭਾਜਪਾ ਨੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚਿਤਾਵਨੀ ਜਾਰੀ ਕੀਤੀ ਹੈ | ਭਾਜਪਾ ਨੇ ਇੱਕ ਪੱਤਰ ਜਾਰੀ ਕਰਦਿਆਂ ਐੱਮਪੀ ਕੰਗਨਾ ਰਣੌਤ ਨੂੰ ਭਵਿੱਖ ‘ਚ ਅਜਿਹੀ ਬਿਆਨਬਾਜ਼ੀ ਤੋਂ ਬਚਣ ਲਈ ਕਿਹਾ ਹੈ।

ਕਿਸਾਨ ਅੰਦੋਲਨ ‘ਤੇ ਕੰਗਨਾ ਰਣੌਤ (MP Kangana Ranaut) ਦੀਆਂ ਟਿੱਪਣੀਆਂ ਨਾਲ ਅਸਹਿਮਤ ਹੁੰਦਿਆਂ ਭਾਜਪਾ ਨੇ ਕਿਹਾ ਕਿ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ (Kangana Ranaut) ਨੂੰ ਨੀਤੀਗਤ ਮੁੱਦਿਆਂ ‘ਤੇ ਬੋਲਣ ਦਾ ਅਧਿਕਾਰ ਨਹੀਂ ਹੈ। ਭਾਰਤੀ ਜਨਤਾ ਪਾਰਟੀ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ।

ਦਰਅਸਲ, ਸੰਸਦ ਮੈਂਬਰ ਨੇ ਕਿਹਾ ਸੀ ਕਿ ਜੇਕਰ ਸਰਕਾਰ ਨੇ ਸਖ਼ਤ ਕਦਮ ਨਾ ਚੁੱਕੇ ਹੁੰਦੇ ਤਾਂ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨਾਲ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਸਕਦੀ ਸੀ। ਭਾਜਪਾ ਨੇ ਇਕ ਬਿਆਨ ‘ਚ ਕਿਹਾ, ‘ਕਿਸਾਨ ਅੰਦੋਲਨ ਦੇ ਸੰਦਰਭ ‘ਚ ਭਾਜਪਾ ਸੰਸਦ ਕੰਗਨਾ ਰਣੌਤ ਦਾ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ।

MP Kangana Ranaut

Scroll to Top