July 7, 2024 11:07 pm
Electricity demand

ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ: ਸੁਨੀਲ ਜਾਖੜ

ਚੰਡੀਗੜ੍ਹ, 26 ਮਾਰਚ 2024: ਪੰਜਾਬ ਭਾਜਪਾ ਲੋਕ ਸਭਾ ਚੋਣਾਂ 2024 ‘ਚ ਇਕੱਲਿਆਂ ਹੀ ਲੜੇਗੀ | ਇਸ ਸੰਬੰਧੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਆਲਾਕਮਾਨ ਨੇ ਇਹ ਫੈਸਲਾ ਲੋਕਾਂ ਅਤੇ ਵਰਕਰਾਂ ਦੀ ਰਾਇ ਨਾਲ ਲਿਆ ਹੈ |

ਪਹਿਲਾਂ ਪੰਜਾਬ ‘ਚ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ | ਪਰ ਹੁਣ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਸਭਾ ਦੀਆਂ 13 ਸੀਟਾਂ ‘ਤੇ ਭਾਜਪਾ ਇਕੱਲੀ ਹੀ ਚੋਣ ਲੜੇਗੀ |