Site icon TheUnmute.com – Punjabi News

ਭਾਜਪਾ ਲੋਕ ਸਭਾ ਹਲਕਾ ਬਠਿੰਡਾ ਨੂੰ ਪੂਰੀ ਤਰਾਂ ਵਿਕਸਿਤ ਕਰੇਗੀ: ਪਰਮਪਾਲ ਕੌਰ

Bathinda

ਬਠਿੰਡਾ,22 ਅਪ੍ਰੈਲ 2024:“ਅਕਾਲੀ ਦਲ ਅਤੇ ਕਾਂਗਰਸ ਨੇ ਕਈ ਦਹਾਕਿਆਂ ਤੋਂ ਬਠਿੰਡਾ (Bathinda) ਅਤੇ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਹੈ। ਵਿਕਾਸ ਨਹੀਂ ਹੋਇਆ ਅਤੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਕੰਮ ਕੀਤਾ ਗਿਆ, ਇਹੀ ਕਾਰਨ ਹੈ ਕਿ ਅੱਜ ਪੰਜਾਬ ਵਿੱਚ ਅਕਾਲੀ ਦਲ ਤਬਾਹੀ ਦੇ ਕੰਢੇ ਖੜ੍ਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਬਠਿੰਡਾ ਨੂੰ ਏਮਜ਼ ਦਿੱਤਾ ਹੈ ਅਤੇ ਪੰਜਾਬ ਵਿੱਚ ਸੜਕਾਂ ਦਾ ਜਾਲ ਵਿਛਾ ਦਿੱਤਾ ਹੈ।

ਸਿੱਖਾਂ ਦੇ ਸਨਮਾਨ ਵਿੱਚ ਸ੍ਰੀ ਕਰਤਾਰ ਪੁਰ ਸਾਹਿਬ ਲਾਂਘਾ ਹੀ ਨਹੀਂ ਬਣਾਇਆ ਗਿਆ, ਸਗੋਂ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਕੇ ਨਰਿੰਦਰ ਮੋਦੀ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਉਹ ਹਰ ਸਿੱਖ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ। ਭਾਜਪਾ ਹੀ ਲੋਕ ਸਭਾ ਹਲਕਾ ਬਠਿੰਡਾ ਪੂਰੀ ਤਰ੍ਹਾਂ ਵਿਕਸਿਤ ਕਰੇਗੀ ।

ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਸੇਵਾਮੁਕਤ ਆਈਏਐਸ ਬੀਬੀ ਪਰਮਪਾਲ ਕੌਰ ਸਿੱਧੂ ਨੇ ਸੋਮਵਾਰ ਨੂੰ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਦੌਰਾਨ ਕਹੀਆਂ। ਪਿੰਡ ਭਗਵਾਨ ਗੜ੍ਹ ਦੀ ਬੀਬੀ ਮਹਿੰਦਰ ਕੌਰ ਦੀ ਅਗਵਾਈ ਹੇਠ ਜਤਿੰਦਰ ਸਿੰਘ, ਗੁਰਦਾਸ ਸਿੰਘ, ਜਸਵੀਰ ਕੌਰ, ਹਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਭਾਜਪਾ ਵਿੱਚ ਸ਼ਾਮਲ ਹੋਏ।ਇਸ ਤੋਂ ਬਾਅਦ ਬੀਬੀ ਪਰਮਪਾਲ ਕੌਰ ਨੇ ਲੋਕ ਸਭਾ ਹਲਕੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਪਰਮਲ ਨੇ ਪ੍ਰਤਾਪ ਨਗਰ ਪਹੁੰਚ ਕੇ ਕਾਂਗਰਸ ਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ 50 ਸਾਲਾਂ ਵਿੱਚ ਬਠਿੰਡਾ (Bathinda) ਅਤੇ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਹੋਇਆ, ਇੱਥੋਂ ਤੱਕ ਕਿ ਸੜਕਾਂ ਵੀ ਨਹੀਂ ਬਣੀਆਂ। ਇੱਥੋਂ ਤੱਕ ਕਿ ਵੋਟ ਬੈਂਕ ਲਈ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕ ਦਿੱਤਾ ਗਿਆ। ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਬਠਿੰਡਾ ਨੂੰ ਏਮਜ਼, ਹਾਈਵੇਅ ਅਤੇ ਕੇਂਦਰੀ ਯੂਨੀਵਰਸਿਟੀ ਮਿਲੀ। ਹਾਈਵੇਅ ਬਣਨ ਨਾਲ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ ਸਮੇਤ ਸਾਰੇ ਸ਼ਹਿਰ ਬਠਿੰਡਾ ਦੇ ਬਿਲਕੁਲ ਨੇੜੇ ਆ ਗਏ ਹਨ।

ਅੱਜ ਲੋਕ ਬਿਨਾਂ ਵੀਜ਼ੇ ਦੇ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਹਨ। ਅਫਗਾਨਿਸਤਾਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆਉਣ ਵਾਲੀ ਵੀ ਭਾਜਪਾ ਹੀ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਸਿਰਫ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ। ਇਹੀ ਕਾਰਨ ਹੈ ਕਿ ਅੱਜ ਦੋਵੇਂ ਪੰਜਾਬ ਵਿੱਚੋਂ ਖ਼ਤਮ ਹੋ ਗਏ ਹਨ। ਆਮ ਆਦਮੀ ਪਾਰਟੀ ਲੋਕਾਂ ਨੂੰ ਧੋਖਾ ਦੇ ਕੇ ਸਰਕਾਰ ਵਿੱਚ ਆਈ ਸੀ ਪਰ ਹੁਣ ਸਭ ਸਮਝ ਚੁੱਕੇ ਹਨ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ।

‘ਆਪ’ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਹਨ। ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਵੀ ਝੂਠਾ ਨਿਕਲਿਆ। ਅਜਿਹੇ ‘ਚ ਹੁਣ ਲੋਕ ਇੱਛਾ ਅਤੇ ਉਤਸ਼ਾਹ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਦੇਖ ਰਹੇ ਹਨ। ਭਾਜਪਾ ਦਾ ਇਸ ਵਾਰ 400 ਦਾ ਅੰਕੜਾ ਪਾਰ ਕਰਨਾ ਤੈਅ ਹੈ। ਬਠਿੰਡਾ ਵਿੱਚ ਵੀ ਭਾਜਪਾ ਦੀ ਲਹਿਰ ਹੈ। ਕਿਸਾਨਾਂ ਤੋਂ ਲੈ ਕੇ ਵਪਾਰੀਆਂ ਤੱਕ ਹਰ ਕੋਈ ਭਾਜਪਾ ਦੇ ਨਾਲ ਹੈ।

ਚੋਣ ਪ੍ਰਚਾਰ ਦੌਰਾਨ ਅਮਰਪੁਰਾ ਬਸਤੀ, ਭਾਜਪਾ ਦਫ਼ਤਰ ਬਠਿੰਡਾ, ਨਾਮਦੇਵ ਨਗਰ, ਆਰੀਆ ਨਗਰ ਆਦਿ ਵਿੱਚ ਸੈਂਕੜੇ ਲੋਕਾਂ ਵੱਲੋਂ ਪਰਮਪਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਮਲੂਕਾ, ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਵਰੂਪ ਚੰਦ ਸਿੰਗਲਾ, ਅਸ਼ੋਕ ਚੌਹਾਨ, ਗੋਵਿੰਦ ਮਸੀਹ, ਦੀਪਕ ਕਲੋਈ, ਸਰੋਜ ਰਾਣੀ ਅਤੇ ਗੌਰਵ ਨਿਧਾਨੀਆਂ ਸਮੇਤ ਸੈਂਕੜੇ ਲੋਕ ਹਾਜ਼ਰ ਸਨ।