Site icon TheUnmute.com

ਲੋਕ ਸਭਾ ਹਲਕਾ ਜਲੰਧਰ ਦੇ ਸਾਰੇ ਬੂਥਾਂ ‘ਤੇ ਭਾਜਪਾ ਨੂੰ ਮਿਲੇਗੀ ਲੀਡ: ਹਰਦੀਪ ਸਿੰਘ ਪੁਰੀ

Hardeep Singh Puri

ਜਲੰਧਰ, 02 ਮਈ 2023: ਕੇਂਦਰੀ ਕੈਬਿਨਟ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਅੱਜ ਅਰਬਨ ਇਸਟੇਟ ਫੇਜ ਇੱਕ ਦੇ ਵੋਟਰਾਂ ਨੂੰ ਮਿਲੇ ਤੇ ਵੋਟਰਾਂ ਵੱਲੋਂ ਦਿੱਤੇ ਭਾਰੀ ਸਮਰਥਨ ‘ਤੋ ਉਤਸਾਹਿਤ ਹੁੰਦਿਆਂ ਉਨ੍ਹਾਂ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਭਾਜਪਾ (BJP) ਨੂੰ ਜਨਤਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਸਾਰੇ ਬੂਥਾਂ ਤੇ ਲੀਡ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਪੰਜਾਬੀਆ ਨੇ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ, ਜਿਹਨਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ।

ਹਰਦੀਪ ਸਿੰਘ ਪੁਰੀ (Hardeep Singh Puri) ਨੇ ਕਿਹਾ ਕਿ ਪੰਜਾਬੀਆ ਨੇ ਦੂਜੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ‘ਚ ਅਜ਼ਮਾ ਕੇ ਦੇਖ ਲਿਆ ਹੈ ਅਤੇ ਇਹਨਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਪਿੱਛਲੇ ਨੌਂ ਸਾਲਾ ਦੌਰਾਨ ਹਲਕੇ ਦੇ ਵਿਕਾਸ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਇੱਕ ਸਾਲਾ ਦੇ ਸ਼ਾਸਨ ਦੌਰਾਨ ਪੰਜਾਬ ਦੀ ਸ਼ਾਨ ਨੂੰ ਪੂਰੀ ਦੁਨੀਆ ‘ਚ ਮੱਧਮ ਕਰ ਦਿੱਤਾ ਹੈ। ਜਲੰਧਰ ਸਮੇਤ ਪੰਜਾਬ ਦੇ ਸਾਰੇ ਉਦਯੋਗ ਸੂਬੇ ਤੋ ਬਾਹਰ ਹੋਰਨਾਂ ਸੂਬਿਆਂ ਵਿੱਚ ਸਿਫਟ ਹੋ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾ ਜਨਤਾ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਵੋਟਾਂ ਨਾਲ ਜਿੱਤਾਂ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ ।

Exit mobile version