July 3, 2024 3:06 am
Arunachal Pradesh

ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ 44 ਸੀਟਾਂ ‘ਤੇ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਿਆ ਖਾਤਾ

ਚੰਡੀਗੜ੍ਹ, 02 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਅਰੁਣਾਚਲ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੀ ਹੋਵੇਗੀ। ਅਰੁਣਾਚਲ ਪ੍ਰਦੇਸ਼ ‘ਚ 60 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ‘ਚੋਂ 50 ਸੀਟਾਂ ‘ਤੇ ਵੋਟਿੰਗ ਹੋਈ ਅਤੇ 10 ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

ਅਰੁਣਾਚਲ ਪ੍ਰਦੇਸ਼ (Arunachal Pradesh) ਵਿਧਾਨ ਸਭਾ ਚੋਣਾਂ ‘ਚ ਭਾਜਪਾ 44 ਸੀਟਾਂ ‘ਤੇ ਜਿੱਤ ਦਰਜ ਕਰਕੇ 2 ਸੀਟਾਂ ‘ਤੇ ਅੱਗੇ ਹੈ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਅਜੇ ਤੱਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ ਅਤੇ ਸਿਰਫ਼ ਇੱਕ ਸੀਟ ‘ਤੇ ਅੱਗੇ ਹੈ। ਐਨਪੀਈਪੀ ਨੇ 5  ਸੀਟਾਂ ਜਿੱਤੀਆਂ ਹਨ, ਪੀਪੀਏ ਨੇ ਦੋ ਸੀਟਾਂ, ਐਨ.ਸੀ.ਪੀ ਨੇ 1 ਜਿੱਤੀਆਂ ਹਨ ਅਤੇ 3 ਆਜ਼ਾਦ ਉਮੀਦਵਾਰਾਂ ਨੇ ਇੱਕ ਸੀਟਾਂ ਜਿੱਤੀਆਂ ਹਨ |