ਚੰਡੀਗੜ੍ਹ, 30 ਜਨਵਰੀ 2024: ਭਾਜਪਾ ਨੇ ਚੰਡੀਗੜ੍ਹ (Chandigarh) ਦੇ ਮੇਅਰ ਦੀ ਚੋਣ ਜਿੱਤ ਲਈ ਹੈ | ਇਸ ਚੋਣ ’ਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਸੀ। ਵੋਟਿੰਗ ‘ਚ ਭਾਜਪਾ ਨੂੰ 16 ਵੋਟ ਅਤੇ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ |ਇਸਦੇ ਨਾਲ ਹੀ 8 ਵੋਟਾਂ ਰੱਦ ਕਰ ਦਿੱਤੀਆਂ | ਭਾਜਪਾ ਦੇ ਮਨੋਜ ਸੋਨਕਰ ਚੰਡੀਗੜ੍ਹ ਦੇ ਮੇਅਰ ਚੁਣੇ ਗਏ ਹਨ | ਇਸ ਦੌਰਾਨ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਨੇ ਭਾਜਪਾ ਦੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ | ਇਸਦੇ ਨਾਲ ਹੀ ਇੰਡੀਆ ਗਠਜੋੜ ਦੇ ਕੌਂਸਲਰਾਂ ਨੇ ਪ੍ਰੀਜ਼ਾਇਡਿੰਗ ਅਫਸਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ |