June 28, 2024 3:13 pm
BBC

ਇਨਕਮ ਦੀ ਟੈਕਸ ਰੇਡ ‘ਤੇ ਭਾਜਪਾ ਦਾ ਕਾਂਗਰਸ ਨੂੰ ਜਵਾਬ, ਕਿਹਾ- ਇੰਦਰਾ ਗਾਂਧੀ ਨੇ ਵੀ ਬੀਬੀਸੀ ‘ਤੇ ਲਾਈ ਸੀ ਪਾਬੰਦੀ

ਚੰਡੀਗੜ੍ਹ, 14 ਫਰਵਰੀ 2023: ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਚ ਇਨਕਮ ਟੈਕਸ ਟੀਮਾਂ ਦੇ ਆਉਣ ‘ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਵੀ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੱਤਾ ਹੈ। ਭਾਜਪਾ ਨੇ ਕਿਹਾ ਕਿ ਇਨਕਮ ਟੈਕਸ ਵਲੋਂ ਸਰਵੇਖਣ ਸੰਵਿਧਾਨ ਦੇ ਤਹਿਤ ਕੀਤਾ ਜਾ ਰਿਹਾ ਹੈ। ਭਾਜਪਾ ਨੇ ਬੀਬੀਸੀ ਨੂੰ ਦੁਨੀਆ ਦਾ ਸਭ ਤੋਂ ‘ਭ੍ਰਿਸ਼ਟ ਬਕਵਾਸ ਕਾਰਪੋਰੇਸ਼ਨ’ ਕਰਾਰ ਦਿੱਤਾ ਹੈ।

ਭਾਜਪਾ ਨੇ ਬੀਬੀਸੀ (BBC) ‘ਤੇ ਭਾਰਤ ਵਿਰੁੱਧ ‘ਜ਼ਹਿਰੀਲੀ‘ ਰਿਪੋਰਟਿੰਗ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਦਾ ਪ੍ਰਚਾਰ ਅਤੇ ਕਾਂਗਰਸ ਦਾ ਏਜੰਡਾ ਆਪਸ ਵਿੱਚ ਚੱਲਦਾ ਹੈ। ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ (Gaurav Bhatia) ਨੇ ਇਨਕਮ ਟੈਕਸ (IT Raod) ਵਿਭਾਗ ਦੀ ਕਾਰਵਾਈ ਦੀ ਕਾਂਗਰਸ ਦੀ ਆਲੋਚਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰੀ ਏਜੰਸੀ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ।

ਇਸਦੇ ਨਾਲ ਹੀ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਬੀਬੀਸੀ ‘ਤੇ ਪਾਬੰਦੀ ਲਗਾ ਦਿੱਤੀ ਸੀ। ਭਾਟੀਆ ਨੇ ਕਿਹਾ, “ਬੀਬੀਸੀ ਵਿਰੁੱਧ ਆਮਦਨ ਕਰ ਵਿਭਾਗ ਦੀ ਕਾਰਵਾਈ ਨਿਯਮਾਂ ਅਤੇ ਸੰਵਿਧਾਨ ਦੇ ਤਹਿਤ ਕੀਤੀ ਜਾ ਰਹੀ ਹੈ।”