ਚੰਡੀਗੜ੍ਹ 01 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 3 ਅਗਸਤ ਨੂੰ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਿਸਾਨ ਸੜਕਾਂ ਜਾਮ ਕਰਨਗੇ | ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 3 ਅਗਸਤ ਨੂੰ ਸੂਬਾ ਸਰਕਾਰ ਦੀ ਅਣਦੇਖੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਵਾਅਦੇ ਮੁਤਾਬਕ ਨਾ ਤਾਂ ਗੰਨੇ ਦਾ ਭਾਅ ਦਿੱਤਾ ਹੈ ਅਤੇ ਨਾ ਹੀ ਖੰਡ ਮਿੱਲਾਂ ਤੋਂ ਉਨ੍ਹਾਂ ਦਾ ਬਕਾਇਆ | ਭਾਕਿਯੂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵਾਅਦਿਆਂ ਤੋਂ ਵੀ ਪਿੱਛੇ ਹਟ ਰਹੀ ਹੈ।
ਫਰਵਰੀ 23, 2025 2:19 ਪੂਃ ਦੁਃ