ਚੰਡੀਗੜ੍ਹ, 08 ਮਈ 2025: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ‘ਚ ਹਰ ਰਾਤ ਬਲੈਕਆਊਟ ਰਹੇਗਾ। ਇੱਥੇ ਬਲੈਕਆਊਟ ਅਗਲੇ ਦਿਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਰਾਤ ਨੂੰ ਪੂਰਾ ਜ਼ਿਲ੍ਹਾ ਹਨੇਰੇ ‘ਚ ਡੁੱਬਿਆ ਰਹੇਗਾ। ਗੁਰਦਾਸਪੁਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੰਵੇਦਨਸ਼ੀਲ ਮਾਹੌਲ ਦੇ ਕਾਰਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਂਸ ਐਕਟ 1968 ਅਧੀਨ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਜਾਰੀ ਕੀਤੇ ਗਏ ਹਨ।
ਜੂਨ 9, 2025 5:02 ਪੂਃ ਦੁਃ