Chandigarh BJP office blast case

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧ.ਮਾ.ਕਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ ,01 ਅਪ੍ਰੈਲ 2026: ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ, ਸੈਕਟਰ-37 ਦੇ ਬਾਹਰ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਬਾਹਰ ਖੜੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ | ਦੱਸਿਆ ਜਾ ਰਿਹਾ ਹੈ ਕਿ ਧਮਾਕਾ ਦਫ਼ਤਰ ਦੇ ਬਾਹਰ ਖੜ੍ਹੀ ਐਕਟਿਵਾ ‘ਚ ਹੋਇਆ ਹੈ | ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

chandigarh blast news

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਪੰਜਾਬ ਰਾਜ ਭਾਜਪਾ ਦਫ਼ਤਰ ਦੇ ਬਾਹਰ ਸ਼ਾਮ 5 ਵਜੇ ਦੇ ਕਰੀਬ ਧਮਾਕਾ ਹੋਇਆ। ਇੱਕ ਐਕਟਿਵਾ ਪਾਈ ਗਈ ਹੈ। ਧਮਾਕੇ ਨਾਲ ਪਾਰਟੀ ਦਫ਼ਤਰ ਦੀ ਕੰਧ ‘ਤੇ ਕਰੀਬ 70 ਤੋਂ 80 ਸ਼ਰਰੇ ਵਰਗੇ ਨਿਸ਼ਾਨ ਹਨ |

ਉਨ੍ਹਾਂ ਕਿਹਾ ਕਿ ਨੇੜਲੀ ਇੱਕ ਕਾਰ ਦਾ ਸ਼ੀਸ਼ਾਵੀ ਟੁੱਟ ਗਿਆ। ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਪੁਲਿਸ ਦੇ ਸੀਲ ਕਰ ਦਿੱਤਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਵੱਲੋਂ ਪੂਰੇ ਸ਼ਹਿਰ ‘ਚ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਸਨ। ਸਾਰੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਘਟਨਾ ‘ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਇੱਕ ਉੱਚੀ ਆਵਾਜ਼ ਸੁਣਾਈ ਦਿੱਤੀ। ਕੰਧਾਂ ‘ਤੇ ਕਈ ਨਿਸ਼ਾਨ ਹਨ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਧਮਾਕਾ ਘੱਟ ਤੀਬਰਤਾ ਦਾ ਸੀ, ਹਾਲਾਂਕਿ ਕੋਈ ਨੁਕਸਾਨ ਨਹੀਂ ਹੋਇਆ ਹੈ।

Read More: ਅਦਾਲਤ ਨੇ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਵਿਦੇਸ਼

Scroll to Top