Site icon TheUnmute.com

ਰੂਪਨਗਰ ਪੁਲਿਸ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ‘ਚ ਨਾਕਾਬੰਦੀ

Rupnagar Police

ਰੂਪਨਗਰ, 06 ਦਸੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ (Rupnagar Police) ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਨਾਲ ਲੱਗਦੇ ਇਲਾਕਿਆਂ ‘ਤੇ ਨਾਕੇ ਲਗਾਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਮਾੜੇ ਅਨਸਰਾਂ ਕਾਬੂ ਕੀਤਾ ਜਾ ਸਕੇ ਅਤੇ ਹਰ ਪੱਧਰ ਉਤੇ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਹਨ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ (Rupnagar Police) ਦੱਸਿਆ ਕਿ ਇਸ ਚੈਕਿੰਗ ਦੌਰਾਨ ਤਕੀਨੀਕੀ ਉਪਕਰਣਾਂ ਦੇ ਨਾਲ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ।

Exit mobile version