Prime Minister Modi's birthday

ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਇਆ ਖੂਨਦਾਨ ਕੈਂਪ

ਸ੍ਰੀ ਮੁਕਤਸਰ ਸਾਹਿਬ 17 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਇਸ ਦੌਰਾਨ ਸਵੈ ਇੱਛਾ ਨਾਲ ਵੱਡੀ ਗਿਣਤੀ ਵਿਚ ਲੋਕਾਂ ਨੇ ਖੂਨਦਾਨ ਕੀਤਾ।

ਇਸ ਦੌਰਾਨ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਮੰਡਲ ਪ੍ਰਧਾਨ ਬ੍ਰਿਜੇਸ਼ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਲਾਏ ਇਸ ਖੂਨਦਾਨ ਕੈਂਪ ਪ੍ਰਤੀ ਲੋਕਾਂ ਵਿਚ ਉਤਸਾ਼ਹ ਹੈ ਅਤੇ ਲੋਕ ਆਪਣੀ ਇੱਛਾ ਨਾਲ ਖੂਨਦਾਨ ਕਰਨ ਲਈ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ 2 ਅਕਤੂਬਰ ਤੱਕ ਇਹ ਸੇਵਾ ਦਾ ਪੰਦਰਵਾੜਾ ਚੱਲੇਗਾ ਜਿਸ ਵਿਚ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਕੀਤੀਆਂ ਜਾਣਗੀਆ।

Scroll to Top