ਪਰਮਜੀਤ ਸਿੰਘ ਸਿੱਧਵਾਂ

ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਝਟਕਾ, ਸੁਖਬੀਰ ਬਾਦਲ ਦੇ ਕਰੀਬੀ ਨੇ ਕਾਂਗਰਸ ਦਾ ਫੜਿਆ ਪੱਲਾ

ਚੰਡੀਗੜ੍ਹ, 25 ਨਵੰਬਰ 2026: ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਪਰਮਜੀਤ ਸਿੰਘ ਸਿੱਧਵਾਂ ਅਤੇ ਭਾਜਪਾ ਦੇ ਕੈਪਟਨ ਆਰ ਐਸ ਪਠਾਨੀਆ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਨਾਲ ਜੁੜੇ ਦੋ ਆਗੂ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ।

ਪਰਮਜੀਤ ਸਿੱਧਵਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਸਹਿਯੋਗੀ ਅਤੇ ਸਾਬਕਾ ਰਾਜਨੀਤਿਕ ਸਲਾਹਕਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਨੂੰ ਅਕਾਲੀ ਦਲ ਲਈ ਇੱਕ ਝਟਕਾ ਮੰਨਿਆ ਜਾ ਰਿਹਾ ਹੈ।

ਦੂਜੇ ਪਾਸੇ, ਗੱਠਜੋੜ ਤੋਂ ਥੋੜ੍ਹੀ ਦੇਰ ਬਾਅਦ ਹੀ ਭਾਜਪਾ ਨੂੰ ਵੀ ਇੱਕ ਵੱਡਾ ਰਾਜਨੀਤਿਕ ਝਟਕਾ ਲੱਗਾ ਹੈ। ਕੈਪਟਨ ਆਰ ਐਸ ਪਠਾਨੀਆ ਭਾਜਪਾ ਛੱਡ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਪਠਾਨੀਆ ਇੱਕ ਰਾਜਪੂਤ ਹਿੰਦੂ ਆਗੂ ਅਤੇ ਰਾਜਪੂਤ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਹਨ। ਉਨ੍ਹਾਂ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਨੂੰ ਭਾਜਪਾ ਨੂੰ ਰਾਜਨੀਤਿਕ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

Read More: ਪੰਜਾਬ ‘ਚ ਕਾਂਗਰਸ ਵੀ ਕਰੇਗੀ ਗਠਜੋੜ ?, ਪ੍ਰਗਟ ਸਿੰਘ ਨੇ ਦਿੱਤੇ ਸੰਕੇਤ

ਵਿਦੇਸ਼

Scroll to Top