ਵਰਿੰਦਰ ਸਿੰਘ ਘੁੰਮਣ

ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਹੋਇਆ ਦੇਹਾਂਤ

ਅੰਮ੍ਰਿਤਸਰ, 09 ਅਕਤੂਬਰ 2025: ਪੰਜਾਬ ਦੇ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ |

ਘੁੰਮਣ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ ਸੀ। ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ 2027 ਦੀਆਂ ਚੋਣਾਂ ਕਿਸੇ ਪਾਰਟੀ ਵੱਲੋਂ ਲੜਨੀਆਂ ਚਾਹੀਦੀਆਂ ਹਨ ਜਾਂ ਆਜ਼ਾਦ ਉਮੀਦਵਾਰ ਵਜੋਂ।

ਘੁੰਮਣ ਨੇ ਇਹ ਵੀ ਲਿਖਿਆ ਕਿ ਚੋਣਾਂ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵਧਦੀ ਦਿਲਚਸਪੀ ਨਸ਼ੇ ਦੀ ਲਤ ਨੂੰ ਖਤਮ ਕਰ ਸਕਦੀ ਹੈ।

Read More: Punjab Vidhan Sabha Election 2027 : ਬਾਡੀ ਬਿਲਡਰ ਵਰਿੰਦਰ ਘੁੰਮਣ ਨੇ 2027 ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ

Scroll to Top