ਚੰਡੀਗੜ੍ਹ, 09 ਅਕਤੂਬਰ 2023: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shah Rukh Khan) ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ ਵਾਈ+ ਕਰ ਦਿੱਤੀ ਹੈ। ਮਿਲੀ ਜਾਣਕਾਰੀ ਇਸ ਸੰਬੰਧੀ ਸ਼ਾਹਰੁਖ ਖ਼ਾਨ ਨੇ ਮਹਾਰਾਸ਼ਟਰ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫ਼ਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਹ ਜਾਣਕਾਰੀ ਮਹਾਰਾਸ਼ਟਰ ਪੁਲਿਸ ਵੱਲੋਂ ਦਿੱਤੀ ਗਈ।
ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shah Rukh Khan) ਇਨ੍ਹੀਂ ਦਿਨੀਂ ਆਪਣੀ ਫਿਲਮ ‘ਜਵਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਸ਼ਾਹਰੁਖ ਨੂੰ ਇਸ ਸਾਲ ਉਨ੍ਹਾਂ ਦੀਆਂ ਦੋ ਹਿੱਟ ਫਿਲਮਾਂ ‘ਜਵਾਨ’ ਅਤੇ ‘ਪਠਾਨ‘ ਤੋਂ ਬਾਅਦ ਖ਼ਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ Y+ ਸੁਰੱਖਿਆ ਦਿੱਤੀ ਗਈ ਹੈ।