July 7, 2024 2:13 pm
Jay Prada

ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਅੰਮ੍ਰਿਤਸਰ ਪਹੁੰਚੇ ਬਾਲੀਵੁੱਡ ਅਦਾਕਾਰਾ ਜਯਾ ਪ੍ਰਦਾ

ਅੰਮ੍ਰਿਤਸਰ, 05 ਜੂਨ 2023: ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ | ਇਸ ਦਾ ਮਕਸਦ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ, ਇਸ ਦੇ ਨਾਲ ਹੀ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਕਦਮ ਚੁੱਕਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਿਸ਼ਵ ਵਾਤਾਵਰਣ ਦਿਵਸ ਦਾ ਪਹਿਲਾ ਪ੍ਰੋਗਰਾਮ 1972 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ ਕੀਤੀ ਗਈ ਸੀ।

ਇਸਦੇ ਚੱਲਦੇ ਅੰਮ੍ਰਿਤਸਰ ਵਿੱਚ ਨਿੱਜੀ ਹੋਟਲ ਵਿੱਚ ਵਾਤਾਵਰਣ ਦਿਵਸ ਮਨਾਉਣ ਲਈ ਬਾਲੀਵੁੱਡ ਅਦਾਕਾਰਾ ਜਯਾ ਪ੍ਰਦਾ (Jaya Prada) ਪਹੁੰਚੇ ਅਤੇ ਉਨ੍ਹਾਂ ਵੱਲੋਂ ਵਾਤਾਵਰਣ ਦਿਵਸ ਮਨਾਇਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਾਤਾਵਰਨ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਉਹ ਬਹੁਤ ਖੁਸ਼ਨਸੀਬ ਹਨ ਕਿ ਉਹ ਅੰਮ੍ਰਿਤਸਰ ਵਿੱਚ ਆ ਕੇ ਵਾਤਾਵਰਣ ਦਿਵਸ ਮਨਾ ਰਹੇ ਹਨ |

ਸਭ ਤੋਂ ਪਹਿਲਾਂ ਇਹ ਸਾਲ 1974 ਵਿੱਚ ਮਨਾਇਆ ਗਿਆ ਸੀ ਜਿਸ ਤੋਂ ਬਾਅਦ ਇਹ ਦਿਨ ਪੂਰੀ ਦੁਨੀਆ ਵਿੱਚ ਮਨਾਇਆ ਜਾਣ ਲੱਗਾ | ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਇਸ ਦਿਨ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਇਸ ਦਿਨ ਦੀ ਮਹੱਤਤਾ ਨੂੰ ਸਮਝ ਸਕਣ ਅਤੇ ਲੋਕ ਜਲਵਾਯੂ ਤਬਦੀਲੀ, ਜੰਗਲਾਂ ਦੀ ਕਟਾਈ, ਪ੍ਰਦੂਸ਼ਣ, ਜੈਵ ਵਿਭਿੰਨਤਾ ਦੇ ਨੁਕਸਾਨ ਬਾਰੇ ਜਾਗਰੂਕ ਹੋ ਸਕਣ |