Katrina Kaif

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ 25 ਜੁਲਾਈ 2022: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ (Katrina Kaif) ਅਤੇ ਉਨ੍ਹਾਂ ਦੇ ਪਤੀ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵਿੱਕੀ ਕੌਸ਼ਲ (Vicky Kaushal) ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਇਸ ਮਾਮਲੇ ‘ਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਸਾਂਤਾਕਰੂਜ਼ ਥਾਣੇ ‘ਚ ਅਣਪਛਾਤੇ ਵਿਅਕਤੀ ਦੇ ਖਿਲਾਫ ਆਈਪੀਸੀ ਦੀ ਧਾਰਾ 506-2 (ਅਪਰਾਧਿਕ ਧਮਕੀ) ਅਤੇ 354-ਡੀ (ਪਿੱਛਾ ਕਰਨਾ) ਤਹਿਤ ਐੱਫ.ਆਈ.ਆਰ. ਅਸੀਂ ਐਫਆਈਆਰ ਦਰਜ ਕਰ ਲਈ ਹੈ ਅਤੇ ਵਿਅਕਤੀ ਬਾਰੇ ਹੋਰ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

Scroll to Top