Swara Bhaskar

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ 30 ਜੂਨ 2022: ਹਾਲ ਹੀ ‘ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਭਿਨੇਤਾ ਨੂੰ ਇਹ ਧਮਕੀ ਇਕ ਪੱਤਰ ਰਾਹੀਂ ਦਿੱਤੀ ਗਈ ਹੈ। ਇਸਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Swara Bhaskar) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਕਿ ਅਦਾਕਾਰਾ ਨੂੰ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਅਧਿਕਾਰੀ ਨੇ ਦੱਸਿਆ ਕਿ ਪੱਤਰ ਅਦਾਕਾਰਾ ਦੇ ਵਰਸੋਵਾ ਸਥਿਤ ਰਿਹਾਇਸ਼ ‘ਤੇ ਭੇਜਿਆ ਗਿਆ ਸੀ।

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ (Swara Bhaskar) ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਕਈ ਵਾਰ ਸਵਰਾ ਆਪਣੇ ਬਿਆਨਾਂ ਨੂੰ ਲੈ ਕੇ ਨੈਟੀਜ਼ਨਸ ਦੇ ਨਿਸ਼ਾਨੇ ‘ਤੇ ਵੀ ਆ ਚੁੱਕੀ ਹੈ।ਇਕ ਅਧਿਕਾਰੀ ਨੇ ਦੱਸਿਆ ਕਿ ਪੱਤਰ ਮਿਲਣ ਤੋਂ ਬਾਅਦ ਸਵਰਾ ਭਾਸਕਰ ਨੇ ਦੋ ਦਿਨ ਪਹਿਲਾਂ ਵਰਸੋਵਾ ਪੁਲਸ ਸਟੇਸ਼ਨ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ, ‘ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਣਪਛਾਤੇ ਮੁਕੱਦਮਾ ਦਰਜ ਕਰ ਲਿਆ ਹੈ।’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬੰਧਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Scroll to Top