ਚੰਡੀਗੜ੍ਹ, 08 ਜਨਵਰੀ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ‘ਚ ਸੋਮਵਾਰ ਨੂੰ ਇਕ ਜ਼ਬਰਦਸਤ ਬੰਬ ਧਮਾਕੇ ‘ਚ ਪੰਜ ਪੁਲਿਸ ਮੁਲਾਜ਼ਮਾਂ ਦੇ ਮਾਰੇ ਜਾਣੇ ਦੀ ਖ਼ਬਰ ਹੈ । ਧਮਾਕੇ ‘ਚ 20 ਤੋਂ ਵੱਧ ਜਣਿਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਪੁਲਿਸ ਸੁਰੱਖਿਆ ਦਲ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬਾਜੌਰ ਜ਼ਿਲ੍ਹੇ ਵਿੱਚ ਪੋਲੀਓ ਰੋਕੂ ਮੁਹਿੰਮ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਟੀਮ ਨੂੰ ਇੱਕ ਟਰੱਕ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਆਈਈਡੀ ਧਮਾਕੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਬਜੌਰ ਦੇ ਜ਼ਿਲਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਿਸ ਥਾਂ ‘ਤੇ ਪੁਲਿਸ ਟੀਮ ਨੂੰ ਨਿਸ਼ਾਨਾ ਬਣਾਇਆ ਗਿਆ ਉਹ ਬਾਜੌਰ ਦਾ ਮਾਮੁੰਦ (Khyber Pakhtunkhwa) ਇਲਾਕਾ ਹੈ ਅਤੇ ਇਹ ਇਲਾਕਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਅਜੇ ਤੱਕ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ |