ਚੰਡੀਗੜ੍ਹ 30 ਜੂਨ 2022: ਇਸ ਸਮੇਂ ਦੀ ਵੱਡੀ ਖ਼ਬਰ ਅਮ੍ਰਿਤਸਰ (Amritsar)ਤੋਂ ਸਾਹਮਣੇ ਆ ਰਹੀ ਹੈ ਜਿਥੇ ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਸਕੂਟ ਫਲਾਈਟ ‘ਚ ਬੰਬ ਹੋਣ ਦਾ ਫੋਨ ਆਇਆ ਹੈ ,ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਐਸ.ਐਫ. ਨੇ ਚੌਕਸੀ ਵਧਾ ਦਿੱਤੀ ਹੈ । ਅੰਮ੍ਰਿਤਸਰ ਪੁਲਿਸ ਨੇ ਵੀ ਹਰਕਤ ‘ਚ ਆਉਂਦਿਆਂ ਹਵਾਈ ਅੱਡੇ ਦੇ ਆਲੇ ਦੁਆਲੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਹੈ।
ਪ੍ਰਾਪਤ ਜਾਣਕਰੀ ਅਨੁਸਾਰ ਫਲਾਈਟ ਦੇ ਲੈਂਡ ਹੋਣ ਤੋਂ ਕੁਝ ਸਮਾਂ ਪਹਿਲਾਂ ਕਿਸੇ ਅਣਪਛਾਤੇ ਵਿਅਕਤੀ ਨੇ ਏਅਰਪੋਰਟ ਦੇ ਡਾਇਰੈਕਟਰ ਵੀ. ਕੇ. ਸੇਠ ਨੂੰ ਫੋਨ ਕਰਕੇ ਕਿਹਾ ਕਿ ਸਿੰਗਾਪੁਰ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ ’ਚ ਬੰਬ ਹੈ।
ਦੱਸਿਆ ਜਾ ਰਿਹਾ ਹੈ ਕਿ ਫਲਾਈਟ ਲੈਂਡ ਹੋਈ ਤਾਂ ਸੁਰੱਖਿਆ ਏਜੰਸੀਆਂ ਨੇ ਇਸ ਨੂੰ ਘੇਰ ਲਿਆ ਅਤੇ ਯਾਤਰੀਆਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ। ਸੀ. ਆਈ. ਐੱਸ. ਐੱਫ. ਅਤੇ ਬੰਬ ਸਕੁਐਡ ਦੀ ਟੀਮ ਨੇ ਫਲਾਈਟ ਦੀ ਤਲਾਸ਼ੀ ਸ਼ੁਰੂ ਕੀਤੀ। ਇਸ ਦੌਰਾਨ ਏਅਰਪੋਰਟ ਦੇ ਡਾਇਰੈਕਟਰ ਵੀ. ਕੇ. ਸੇਠ ਨੇ ਦੱਸਿਆ ਕਿ ਫਿਲਹਾਲ ਸੁਰੱਖਿਆ ਦਸਤੇ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ |