ਮਹਾਰਾਸ਼ਟਰ, 12 ਮਾਰਚ 2026: ਵੀਰਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ‘ਚ ਬੰ.ਬ ਦੀ ਧਮਕੀ ਮਿਲੀ। ਮਿਲੀ ਜਾਣਕਾਰੀ ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਸੀ। ਇਸ ਧਮਕੀ ਭਰੇ ਸੁਨੇਹੇ ਤੋਂ ਬਾਅਦ ਪੂਰੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਸੀ। ਪੁਲਿਸ ਨੇ ਕਿਹਾ ਕਿ ਧਮਕੀ ਮਿਲਦੇ ਹੀ ਤੁਰੰਤ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਸਾਵਧਾਨੀ ਦੇ ਤੌਰ ‘ਤੇ ਦੱਖਣੀ ਮੁੰਬਈ ‘ਚ ਸਥਿਤ ਵਿਧਾਨ ਭਵਨ ਕੰਪਲੈਕਸ ਤੋਂ ਸਾਰੇ ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸੁਰੱਖਿਆ ਏਜੰਸੀਆਂ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਪੂਰੀ ਇਮਾਰਤ ਦੀ ਤਲਾਸ਼ੀ ਲੈ ਰਿਹਾ ਹੈ। ਇਸ ਸਮੇਂ ਜਾਂਚ ਜਾਰੀ ਹੈ, ਅਤੇ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਈਮੇਲ ਕਿਸਨੇ ਭੇਜਿਆ ਹੈ।
Read More: ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ 23ਵੇਂ ਲੈਫਟੀਨੈਂਟ ਗਵਰਨਰ ਵਜੋਂ ਸਹੁੰ ਚੁੱਕੀ




