ਚੰਡੀਗੜ੍ਹ 05 ਅਕਤੂਬਰ 2022: ਮੁੰਬਈ ਦੇ ਸਰ ਐੱਚ.ਐੱਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ (Sir HN Reliance Foundation Hospital) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਇਹ ਧਮਕੀ ਭਰੀ ਕਾਲ ਆਈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮਾਮਲੇ ‘ਚ ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਤ 12:57 ‘ਤੇ ਇਕ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ। ਅਧਿਕਾਰੀਆਂ ਮੁਤਾਬਕ ਡੀਬੀ ਮਾਰਗ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।